07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੱਠਾਂ ਦੀ ਭਰੀ ਟਰਾਲੀ ਨੂੰ ਲੱਗੀ ਅੱਗ- ਜਾਨੀ ਨੁਕਸਾਨ ਤੋਂ ਬਚਾਅ

ਅਜੀਤ ਡੈਸਕ 13-04-2026
ਮਲੋਟ, 12 ਅਪ੍ਰੈਲ (ਪਾਟਿਲ)-ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਜਾ ਰਹੀ ਗੱਠਾਂ ਦੀ ਟਰਾਲੀ ਨੂੰ ਅਚਾਨਕ ਅੱਗ ਲੱਗ ਗਈ, ਟਰੈਕਟਰ ਤੇ ਡਰਾਈਵਰ ਦਾ ਫਿਲਹਾਲ ਬਚਾਅ ਹੋ ਗਿਆ ਹੈ | ਮੌਕੇ 'ਤੇ ਆਸ ਪਾਸ ਦੇ ਲੋਕਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ | ਆਸ ਪਾਸ ਪੱਕੀ ਫ਼ਸਲ ਹੋਣ ਕਰਕੇ ਵੱਡਾ ਨੁਕਸਾਨ ਵੀ ਹੋ ਸਕਦਾ ਸੀ, ਪਰ ਲੋਕਾਂ ਦੀ ਮਦਦ ਸਦਕਾ ਤੇ ਫਾਇਰ ਬਿ੍ਗੇਡ ਦੇ ਆਉਣ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ | ਅੱਗ ਦਾ ਕਾਰਨ ਧੁੱਪ 'ਚ ਟਰਾਲੀ ਦੇ ਟਾਇਰ ਸੜਨ ਕਾਰਨ ਦੱਸਿਆ ਜਾ ਰਿਹਾ ਹੈ, ਫਿਲਹਾਲ ਇਸ ਅੱਗ ਨਾਲ ਕੋਈ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਵਾਰਡ ਨੰਬਰ 8 ਤੋਂ ਕਈ ਟਕਸਾਲੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।