07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਡੀ. ਏ. ਵੀ. ਵੈਸ਼ ਸੀਨੀਅਰ ਸੈਕੰਡਰੀ ਸਕੂਲ ਦਾ 8ਵੀਂ ਜਮਾਤ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 13-04-2026
ਗਿੱਦੜਬਾਹਾ, 12 ਅਪ੍ਰੈਲ (ਪਰਮਜੀਤ ਸਿੰਘ ਥੇੜੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਦੌਰਾਨ ਡੀ.ਏ.ਵੀ ਵੈਸ਼ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਪਿ੍ੰਸੀਪਲ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਵੰਸ਼ ਨੇ 96.6 ਫੀਸਦੀ ਅੰਕ ਪ੍ਰਾਪਤ ਕਰਦੇ ਪਹਿਲਾ, ਊਸ਼ਾ ਨੇ 94.5 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਪ੍ਰਭਜੋਤ ਕੌਰ ਨੇ 91.6 ਫੀਸਦੀ ਅੰਕ ਪ੍ਰਾਪਤ ਕਰਦੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਪਿ੍ੰਸੀਪਲ ਮੀਨੂੰ ਸ਼ਰਮਾ ਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਨੇ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਤੇ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 8ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਬਾਘਲਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।