07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 8ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 13-04-2026
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ 'ਚ ਸ੍ਰੀ ਮੁਕਤਸਰ ਸਾਹਿਬ ਦੀ ਸੰਸਥਾ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਆਪਣੀ 32 ਸਾਲ ਦੀ ਪਰੰਪਰਾ ਜਾਰੀ ਰੱਖਦੇ ਹੋਏ 100 ਫੀਸਦੀ ਨਤੀਜੇ ਨਾਲ ਮੱਲਾਂ ਮਾਰੀਆਂ ਤੇ ਚੰਗੇ ਅੰਕ ਹਾਸਿਲ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਕੁਸਮ ਪਰੂਥੀ ਨੇ ਦੱਸਿਆ ਕਿ ਅੱਠਵੀਂ ਦੀ ਪ੍ਰੀਖਿਆ ਦੌਰਾਨ 14 ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਜਿਆਦਾ ਅੰਕ ਪ੍ਰਾਪਤ ਕੀਤੇ | ਸੁਮੈਯਾ ਸਪੁੱਤਰੀ ਕਾਦਿਰ ਨੇ 568/600 (94.66 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਰਵੀਸ਼ ਗੋਇਲ ਸਪੁੱਤਰ ਵਿਜੇ ਕੁਮਾਰ ਨੇ 556/600 (92.66 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਸਕੂਲ 'ਚ ਦੂਜਾ ਸਥਾਨ ਤੇ ਗੁਰਨੂਰ ਕੌਰ ਸਪੁੱਤਰੀ ਗੁਰਰਾਜਵਿੰਦਰ ਸਿੰਘ ਨੇ 554/600 (92.33 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਸਕੂਲ 'ਚ ਤੀਜਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕੀਤੀ | ਸਕੂਲ ਦੇ ਡਾਇਰੈਕਟਰ ਰਾਕੇਸ਼ ਪਰੂਥੀ, ਪ੍ਰਧਾਨ ਨਰੇਸ਼ ਪਰੂਥੀ, ਪ੍ਰਬੰਧਕ ਸਾਗਰ ਪਰੂਥੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਸਫ਼ਲਤਾ ਦਾ ਸਿਹਰਾ ਮਿਹਨਤੀ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਤੇ ਸਮੂਹ ਸਟਾਫ਼ ਦੇ ਸਿਰ ਬੰਨਿ੍ਹਆ |
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਡੀ. ਏ. ਵੀ. ਵੈਸ਼ ਸੀਨੀਅਰ ਸੈਕੰਡਰੀ ਸਕੂਲ ਦਾ 8ਵੀਂ ਜਮਾਤ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।