07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪੰਜਾਬ ਰੋਡਵੇਜ਼ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਅਜੀਤ ਡੈਸਕ 13-04-2026
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਜਰ ਸਿੰਘ ਚੌਂਤਰਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨਗੀ ਮੰਡਲ 'ਚ ਮੇਜਰ ਸਿੰਘ ਚੌਂਤਰਾ ਤੋਂ ਇਲਾਵਾ ਨਛੱਤਰ ਸਿੰਘ ਜੈਤੋ, ਜਨਰਲ ਸਕੱਤਰ ਪ੍ਰਸ਼ੋਤਮ ਲਾਲ ਗਿਰਧਰ, ਇੰਦਰਪਾਲ ਸਿੰਘ ਸੰਧੂ ਕਾਰਜਕਾਰੀ ਪ੍ਰਧਾਨ, ਜੋਗਾ ਸਿੰਘ ਭੁੱਲਰ ਖਜ਼ਾਨਚੀ ਤੇ ਤਾਜ ਸਿੰਘ ਸ਼ਾਮਿਲ ਹੋਏ | ਮੀਟਿੰਗ 'ਚ ਵਿਛੜੇ ਹੋਏ ਸਾਥੀਆਂ ਤੇ ਅਮਰੀਕਾ, ਇਜ਼ਰਾਇਲ ਤੇ ਈਰਾਨ ਦੀ ਜੰਗ ਦੌਰਾਨ ਵਿਛੜੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ 'ਚ ਮੇਜਰ ਸਿੰਘ, ਗੁਰਸੇਵਕ ਸਿੰਘ ਵਾੜਾ ਦਰਾਕਾ ਤੇ ਸਵਰਨ ਸਿੰਘ ਸੂਰੇਵਾਲਾ ਨੇ ਭਖਦੇ ਮਸਲਿਆਂ 'ਤੇ ਆਪਣੇ ਵਿਚਾਰ ਪੇਸ਼ ਕੀਤੇ | ਉਨ੍ਹਾਂ ਕਿਹਾ ਕਿ ਅਮਰੀਕਾ ਤੇ ਈਰਾਨ ਦੀ ਜੰਗ ਬੰਦ ਹੋਣੀ ਚਾਹੀਦੀ ਹੈ | ਇਸ ਤੋਂ ਇਲਾਵਾ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਡੀ.ਏ. ਦਾ ਬਕਾਇਆ ਜੋ 16 ਪ੍ਰਤੀਸ਼ਤ ਬਣਦਾ ਹੈ, ਤੁਰੰਤ ਦਿੱਤਾ ਜਾਵੇ | ਮੀਟਿੰਗ 'ਚ ਇਸ ਮਹੀਨੇ ਦੇ ਜਨਮ ਦਿਨ ਵਾਲੇ ਸਾਥੀਆਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੀ ਲੰਬੀ ਤੰਦਰੁਸਤ ਉਮਰ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਪ੍ਰਦੀਪ ਮੈਨਨ ਬਣੇ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਕੌਮੀ ਬੁਲਾਰੇ ਤੇ ਉਪ ਪ੍ਰਧਾਨ ਅਗਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ ਇਕਾਈ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।