07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਵਾਲੀਬਾਲ ਦਾ ਟੂਰਨਾਮੈਂਟ ਤੇ ਟਰਾਲੀ ਬੈਕ ਮੁਕਾਬਲੇ ਕਰਵਾਏ

ਅਜੀਤ ਡੈਸਕ 13-04-2026
ਬਰਗਾੜੀ, 12 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ਼ਹੀਦ ਸੈਨਿਕ ਸੁਖਦੇਵ ਸਿੰਘ ਚਹਿਲ ਤੇ ਕਰਮਜੀਤ ਸਿੰਘ ਚਹਿਲ ਯਾਦਗਾਰੀ ਯੂਥ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਪੰਜਾਬੀਆਂ ਤੇ ਸਮੂਹ ਨਗਰ ਪੰਚਾਇਤ ਦੇ ਸਹਿਯੋਗ ਨਾਲ ਵਾਲੀਬਾਲ ਦਾ ਟੂਰਨਾਮੈਂਟ ਤੇ ਟਰਾਲੀ ਬੈਕ ਮੁਕਾਬਲੇ ਕਰਵਾਏ ਗਏ | ਟੂਰਨਾਮੈਂਟ ਦਾ ਰਸਮੀ ਉਦਾਘਟਨ ਸਰਪੰਚ ਸੋਹਣ ਸਿੰਘ ਦੀ ਅਗਵਾਈ 'ਚ ਸਮੂਹ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਪੰਜਾਬੀਆਂ ਦੇ ਪਰਿਵਾਰਕ ਮੈਂਬਰਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਟੂਰਨਾਮੈਂਟ 'ਚ ਵਾਲੀਬਾਲ ਦੀਆਂ ਵੱਖ-ਵੱਖ ਪਿੰਡਾਂ ਦੀਆਂ 50 ਦੇ ਕਰੀਬ ਟੀਮਾਂ ਨੇ ਭਾਗ ਲਿਆ | ਇਨ੍ਹਾਂ ਟੀਮਾਂ ਦੇ ਸਖ਼ਤ ਮੁਕਾਬਲਿਆਂ 'ਚ ਭੰਨਹਾਰੀ (ਹਰਿਆਣਾ) ਦੀ ਟੀਮ ਨੇ ਪਹਿਲਾ, ਭਾਗਥਲਾ ਨੇ ਦੂਜਾ, ਠੱਠੀਭਾਈ ਨੇ ਤੀਜਾ ਤੇ ਬੋਦੀਵਾਲਾ ਦੀ ਟੀਮ ਚੌਥਾ ਸਥਾਨ ਹਾਸਿਲ ਕਰਕੇ ਕ੍ਰਮਵਾਰ 21000, 15000, 3100 ਤੇ 2100 ਰੁਪਏ ਦੇ ਨਕਦ ਇਨਾਮ ਅਤੇ ਟਰਾਫੀਆਂ ਹਾਸਿਲ ਕੀਤੀਆਂ | ਇਸ ਤੋਂ ਇਲਾਵਾ ਟਰਾਲੀ ਬੈਕ ਮੁਕਾਬਲਿਆਂ 'ਚ ਵੀ ਲਗਪਗ 20 ਵਿਅਕਤੀਆਂ ਨੇ ਭਾਗ ਲਿਆ | ਟੂਰਨਾਮੈਂਟ ਦੇ ਬੋਲ ਕੁਮੈਂਟੇਟਰ ਬੂਟਾ ਨੈਨੇਵਾਲ ਨੇ ਦਰਸ਼ਕਾਂ ਨਾਲ ਸਾਂਝੇ ਕਰਦਿਆਂ ਇਸ ਦੀ ਰੌਣਕ ਨੂੰ ਵਧਾਇਆ | ਟੂਰਨਾਮੈਂਟ ਦਾ ਸੁਚੱਜਾ ਪ੍ਰਬੰਧ ਵਿੱਕੀ ਜਟਾਣਾ ਅਤੇ ਗੋਬਿੰਦ ਸਿੰਘ ਚਹਿਲ ਦੀ ਅਗਵਾਈ 'ਚ ਕੀਤਾ ਤੇ ਗੁਰਬਚਨ ਸਿੰਘ, ਹਰਤੇਜ ਸਿੰਘ, ਹਰਬੰਸ ਸਿੰਘ, ਓਮ ਪ੍ਰਕਾਸ਼ ਸ਼ਰਮਾ, ਸਰਪੰਚ ਸੋਹਣ ਸਿੰਘ, ਡਾ. ਬੇਅੰਤ ਸਿੰਘ ਬੁਰਜ, ਬਲਕਰਨ ਸਿੰਘ, ਬੋਹੜ ਸਿੰਘ ਪੰਚ, ਪਰਮਜੀਤ ਸਿੰਘ ਪੰਚ, ਮੰਗਾ ਸਿੰਘ ਪੰਚ, ਰਾਜਵੀਰ ਸਿੰਘ, ਸੂਬੇਦਾਰ ਗੁਰਜੰਟ ਸਿੰਘ, ਗੁਰਚਰਨ ਸਿੰਘ ਸੇਖੋਂ, ਮੀਤ ਜਟਾਣਾ ਆਦਿ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੇਵਾਦਾਰਾਂ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਹ ਟੂਰਨਾਮੈਂਟ ਸਫ਼ਲਤਾ ਪੂਰਵਕ ਸਮਾਪਤ ਹੋਇਆ |
ਪਿਛਲੀ ਖ਼ਬਰ ਹਾੜ੍ਹੀ ਦੇ ਸੀਜ਼ਨ ਦੀ ਸ਼ੁਰੂਆਤ ਲਈ ਟਰੱਕ ਆਪ੍ਰੇਟਰ ਯੂਨੀਅਨ ਨੇ ਵਾਹਿਗੁਰੂ ਦਾ ਓਟ ਆਸਰਾ ਲਿਆ ਅਗਲੀ ਖ਼ਬਰ ਡੈਮੋਕ੍ਰੇਟਿਕ ਪੈਨਸ਼ਨਰਜ਼ ਫ਼ਰੰਟ ਦੀ ਮੀਟਿੰਗ 'ਚ ਸਿਹਤ ਯੋਜਨਾ 'ਚ ਸ਼ਾਮਿਲ ਨਾ ਹੋਣ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।