17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸ਼ੇਰ ਸਿੰਘ ਘੁਬਾਇਆ ਤੇ ਹੋਰ ਆਗੂਆਂ ਵਲੋਂ ਬਾਂਸਲ ਪਰਿਵਾਰ ਨਾਲ ਦੁੱਖ ਸਾਂਝਾ

ਅਜੀਤ ਡੈਸਕ 16-04-2026
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਸ੍ਰੀ ਮੁਕਤਸਰ ਸਾਹਿਬ ਵਿਖੇ ਰਵੀ ਬਾਂਸਲ ਆੜ੍ਹਤੀਏ ਦੇ ਗ੍ਰਹਿ ਵਿਖੇ ਪਹੁੰਚੇ | ਉਨ੍ਹਾਂ ਸੋਹਨ ਲਾਲ ਸਿੰਗਲਾ ਅੰਬਾਲਾ ਦੇ ਦਿਹਾਂਤ 'ਤੇ ਉਨ੍ਹਾਂ ਦੇ ਕੁੜਮ ਰਵੀ ਬਾਂਸਲ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਸਿੰਗਲਾ ਇਕ ਨੇਕ ਇਨਸਾਨ ਸਨ | ਉਨ੍ਹਾਂ ਦਾ ਸਦੀਂਵੀ ਵਿਛੋੜਾ ਬਹੁਤ ਦੁਖਦਾਈ ਹੈ | ਇਸ ਮੌਕੇ ਸ਼ੇਖਰ ਕਾਲੜਾ, ਸੁਨੀਲ ਬਾਂਸਲ, ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਤੇਜਿੰਦਰ ਬੱਬੂ ਬਾਂਸਲ, ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਸੀਨੀਅਰ ਯੂਥ ਕਾਂਗਰਸੀ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ, ਨਗਰ ਕੌਂਸਲ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਸ਼ੰਮੀ ਤੇਰ੍ਹੀਆ, ਮਨੋਹਰ ਲਾਲ ਸਲੂਜਾ, ਐਡਵੋਕੇਟ ਵਿਨੋਦ ਕੁਮਾਰ ਮੈਣੀ ਕੋਟਕਪੂਰਾ, ਸ਼ਨੀ ਕੁਮਾਰ ਆਦਿ ਹਾਜ਼ਰ ਸਨ | ਇਸ ਤੋਂ ਪਹਿਲਾਂ ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ ਤੇ ਜਗਬੀਰ ਸਿੰਘ ਬਰਾੜ ਸਾਬਕਾ ਵਿਧਾਇਕ ਜਲੰਧਰ ਕੈਂਟ ਨੇ ਵੀ ਗ੍ਰਹਿ ਵਿਖੇ ਪਹੁੰਚ ਕੇ ਦੁੱਖ ਪ੍ਰਗਟ ਕਰਦਿਆਂ ਰਵੀ ਬਾਂਸਲ ਨਾਲ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ ਐਸ.ਬੀ.ਆਰ.ਐਸ.ਪਬਲਿਕ ਸਕੂਲ ਘੁੱਦੂਵਾਲਾ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਬੀ.ਐੱਸ.ਸੀ. ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।