19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-04-2026
ਮਲੋਟ, 16 ਅਪ੍ਰੈਲ (ਪਾਟਿਲ)-ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ (ਡਿਪਸ) ਮਲੋਟ ਨੇ ਆਪਣੇ ਪਹਿਲੇ ਬੈਚ ਨਾਲ ਹੀ ਸੌ ਫ਼ੀਸਦੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਤਿਹਾਸ ਰਚ ਦਿੱਤਾ ਹੈ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਉੱਚਾ ਕੀਤਾ | ਇਸ ਮਾਣਮੱਤੀ ਪ੍ਰਾਪਤੀ ਵਿਚ ਸਕੂਲ ਦੀ ਵਿਦਿਆਰਥਣ ਜਸਮਨ ਕੌਰ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਆਰਿਫ ਚਾਨਣਾ ਨੇ ਦੂਜਾ, ਈਸ਼ਾਨ ਕਟਾਰੀਆ ਨੇ ਤੀਜਾ ਅਤੇ ਸ਼ਿਵਮ ਮਿੱਡਾ ਨੇ ਚੌਥਾ ਸਥਾਨ ਪ੍ਰਾਪਤ ਕਰਕੇ ਸਕੂਲ ਦੀ ਸ਼ਾਨ ਵਧਾਈ ਹੈ | ਇਸ ਕਾਮਯਾਬੀ ਪਿੱਛੇ ਵਿਦਿਆਰਥੀਆਂ ਦੀ ਕੜੀ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਦਾ ਮਹੱਤਵਪੂਰਨ ਯੋਗਦਾਨ ਰਿਹਾ | ਸਕੂਲ ਦੇ ਚੇਅਰਮੈਨ ਹਿਮਾਂਸ਼ੂ ਬਾਂਸਲ, ਪਿ੍ੰਸੀਪਲ ਮੋਨਿਕਾ ਸ਼ਰਮਾ ਤੇ ਸਮੂਹ ਸਟਾਫ਼ ਨੇ ਸਾਰੇ ਸਕੂਲ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਲੱਖੇਵਾਲੀ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਕੁਲਵੰਤ ਜੋਸ਼ੀ ਮੈਮੋਰੀਅਲ ਕਾਨਵੈਂਟ ਸਕੂਲ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।