07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕਾਰ ਚਾਲਕ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਮਾਰੀ ਟੱਕਰ, ਮਾਮਲਾ ਦਰਜ

ਅਜੀਤ ਡੈਸਕ 19-04-2026
ਗਿੱਦੜਬਾਹਾ, 18 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਲਾਪ੍ਰਵਾਹੀ ਨਾਲ ਕਾਰ ਚਲਾਉਂਦੇ ਪੈਦਲ ਜਾ ਰਹੇ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਹਰਮਨਦੀਪ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਸਾਹਿਬਚੰਦ ਨੇ ਦੱਸਿਆ ਕਿ ਉਹ ਬੀ.ਏ. ਦੀ ਪੜ੍ਹਾਈ ਕਰਦਾ ਹੈ ਅਤੇ ਬੀਤੀ 15 ਅਪ੍ਰੈਲ ਨੂੰ ਅਕੈਡਮੀ ਵਿਚੋਂ ਪੜ੍ਹਾਈ ਕਰਨ ਉਪਰੰਤ ਦੁਪਹਿਰ ਕਰੀਬ 1 ਵਜੇ ਪੈਦਲ ਹੀ ਭਾਰੂ ਵਾਲੇ ਮੌੜ ਵੱਲ ਜਾ ਰਿਹਾ ਸੀ, ਜਦੋਂ ਉਹ ਲਛਮਣ ਕਾਲੋਨੀ ਦੀ ਗਲੀ ਨੰਬਰ 3-4 ਦੇ ਅੱਗੇ ਪੁੱਜਾ ਤਾਂ ਸਾਹਮਣੇ ਤੋਂ ਇਕ ਕਾਰ ਮਾਰਕਾ ਸੈਂਟਰੋ ਨੰਬਰ ਪੀ.ਬੀ. 60 ਡੀ 1509 ਜਿਸ ਨੂੰ ਕੋਈ ਨਾਮਾਲੂਮ ਵਿਅਕਤੀ ਚਲਾ ਰਿਹਾ ਸੀ, ਨੇ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਗ਼ਲਤ ਸਾਈਡ ਤੋਂ ਆ ਕੇ ਉਸ ਨਾਲ ਟੱਕਰ ਮਾਰੀ, ਜਿਸ ਕਾਰਨ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ ਅਤੇ ਸੱਜਾ ਪੱਟ ਟੁੱਟ ਗਿਆ | ਇਸ ਮੌਕੇ ਕਾਰ ਚਾਲਕ ਮੌਕੇ ਤੋਂ ਕਾਰ ਲੈ ਕੇ ਫਰਾਰ ਹੋ ਗਿਆ | ਇਸ ਤੋਂ ਬਾਅਦ ਗੁਰਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਨੇ ਉਸ ਨੂੰ ਗਿੱਦੜਬਾਹਾ ਦੀਪ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿੱਥੋਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਆਦੇਸ਼ ਹਸਪਤਾਲ ਰੈਫ਼ਰ ਕਰ ਦਿੱਤਾ | ਉਸ ਨੂੰ ਪਤਾ ਲੱਗਾ ਕਿ ਉਕਤ ਕਾਰ ਨੂੰ ਹਰਮੇਲ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਦੂਹੇਵਾਲਾ ਚਲਾ ਰਿਹਾ ਸੀ, ਜਿਸਨੇ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਇਕ ਹਾਦਸਾ ਕੀਤਾ ਹੈ | ਉਕਤ ਮਾਮਲੇ ਵਿਚ ਗਿੱਦੜਬਾਹਾ ਪੁਲਿਸ ਨੇ ਉਕਤ ਹਰਮੇਲ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਦੁਕਾਨ 'ਤੇ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਕੁੱਟਮਾਰ, ਪੁਲਿਸ ਵਲੋਂ ਮੁਕੱਦਮਾ ਦਰਜ <br/> ਅਗਲੀ ਖ਼ਬਰ ਵਿਧਾਇਕ ਕਾਕਾ ਬਰਾੜ ਵਲੋਂ ਕੋਟਲੀ ਰੋਡ ਵਿਖੇ ਨਵਾਂ ਸੀਵਰੇਜ ਸਿਸਟਮ ਪਾਉਣ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।