18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸੁਧਾਰ ਘਰ (ਜੇਲ੍ਹ) ਅੰਦਰ ਚਲਾਇਆ ਗਿਆ ਸਰਚ ਅਭਿਆਨ

ਅਜੀਤ ਡੈਸਕ 30-04-2026
ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ (ਹਰਮਹਿੰਦਰਪਾਲ, ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰ 'ਤੇ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ 'ਗੈਂਗਸਟਰਾਂ ਦੇ ਵਾਰ' ਤਹਿਤ ਜ਼ਿਲ੍ਹੇ ਅੰਦਰ ਅਪਰਾਧਿਕ ਨੈਟਵਰਕਾਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਖ਼ਤ ਅਤੇ ਲਗਾਤਾਰ ਕਾਰਵਾਈਆਂ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ | ਇਸੇ ਕੜੀ ਵਿਚ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਆਈ.ਪੀ.ਐਸ ਦੀ ਸਖ਼ਤ ਨਿਗਰਾਨੀ ਅਤੇ ਰਣਨੀਤਿਕ ਯੋਜਨਾ ਅਧੀਨ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਇਕ ਵਿਸ਼ੇਸ਼, ਸੁਚਿੰਤਿਤ ਅਤੇ ਅਚਨਚੇਤ ਤਲਾਸ਼ੀ ਅਭਿਆਨ ਚਲਾਇਆ ਗਿਆ | ਇਸ ਕਾਰਵਾਈ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਕਾਨੂੰਨੀ ਅਨੁਸ਼ਾਸਨ ਨੂੰ ਮਜ਼ਬੂਤ ਕਰਨਾ, ਗੈਰਕਾਨੂੰਨੀ ਸੰਪਰਕ ਮਾਧਿਅਮਾਂ 'ਤੇ ਪਾਬੰਦੀ ਲਗਾਉਣਾ ਅਤੇ ਅਪਰਾਧਿਕ ਤੱਤਾਂ ਵਲੋਂ ਚਲਾਏ ਜਾ ਰਹੇ ਕਿਸੇ ਵੀ ਗੁਪਤ ਨੈਟਵਰਕ ਨੂੰ ਤੋੜਨਾ ਸੀ | ਇਹ ਅਭਿਆਨ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੇ ਸਹਿਯੋਗ ਨਾਲ ਡਿਪਟੀ ਸੁਪਰਡੈਂਟ ਪੁਨੀਤ ਗਰਗ ਅਤੇ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਬਚਨ ਸਿੰਘ ਦੀ ਅਗਵਾਈ ਹੇਠ ਸੁਚਾਰੂ ਢੰਗ ਨਾਲ ਅਮਲ ਵਿਚ ਲਿਆਂਦਾ ਗਿਆ | ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 65 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵਿਸ਼ੇਸ਼ ਪਹਿਰੇਵਾਜ਼ੀ ਹੇਠ ਤਾਇਨਾਤ ਰਹੇ | ਪੂਰੇ ਅਭਿਆਨ ਦੌਰਾਨ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਮਜ਼ਬੂਤ ਘੇਰੇ ਤਹਿਤ ਹਰ ਪਹਿਲੂ 'ਤੇ ਨਿਗਰਾਨੀ ਕੀਤੀ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਸੁਰੱਖਿਆ ਵਿਚ ਕਮੀ ਨਾ ਰਹੇ | ਅਧਿਕਾਰੀਆਂ ਵਲੋਂ ਸਪੱਸ਼ਟ ਕੀਤਾ ਗਿਆ ਕਿ ਜੇਲ੍ਹ ਅੰਦਰ ਬੰਦ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਹੋਰ ਅਪਰਾਧਿਕ ਤੱਤਾਂ ਨੂੰ ਬਾਹਰੀ ਸੰਪਰਕ ਸਥਾਪਿਤ ਕਰਨ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਜੇਲ੍ਹਾਂ ਅੰਦਰ ਮੋਬਾਈਲ ਫੋਨ, ਸਿਮ ਕਾਰਡ, ਨਸ਼ੀਲੇ ਪਦਾਰਥ ਜਾਂ ਹੋਰ ਗੈਰਕਾਨੂੰਨੀ ਸਮੱਗਰੀ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਇੰਟੈਲੀਜੈਂਸ ਮਕੈਨਿਜ਼ਮ ਲਾਗੂ ਕੀਤਾ ਗਿਆ ਹੈ | ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਦੋਹਰਾਇਆ ਕਿ ਗੈਂਗਸਟਰਾਂ ਦੇ ਵਾਰ ਮੁਹਿੰਮ ਤਹਿਤ ਅਚਾਨਕ ਤਲਾਸ਼ੀਆਂ, ਵਿਸ਼ੇਸ਼ ਸਰਚ ਅਭਿਆਨ ਅਤੇ ਸਖ਼ਤ ਨਿਗਰਾਨੀ ਪ੍ਰਕਿਰਿਆ ਅਗਲੇ ਸਮੇਂ ਵਿਚ ਵੀ ਲਗਾਤਾਰ ਜਾਰੀ ਰਹੇਗੀ | ਅੰਤ ਵਿਚ ਪੁਲਿਸ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇ ਕਿਸੇ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਸਾਂਝੇ ਯਤਨਾਂ ਨਾਲ ਅਮਨ-ਕਾਨੂੰਨ ਦੀ ਸਥਿਤੀ ਹੋਰ ਮਜ਼ਬੂਤ ਬਣਾਈ ਜਾ ਸਕੇ |
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ 4 ਨੂੰ ਅਗਲੀ ਖ਼ਬਰ ਵਿਦਿਆਰਥਣਾਂ ਨੂੰ ਐਚ ਪੀ ਵੀ ਵੈਕਸੀਨ ਬਾਰੇ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।