18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ 4 ਨੂੰ

ਅਜੀਤ ਡੈਸਕ 30-04-2026
ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਯੂਨੀਅਨ ਵਲੋਂ 4 ਮਈ ਨੂੰ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਵਲੋਂ ਉਲੀਕੀ ਗਈ ਸੰਘਰਸ਼ ਦੀ ਰੂਪ ਰੇਖਾ ਦੇ ਅਧੀਨ ਕੀਤੇ ਜਾ ਰਹੇ ਹਨ | ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ ਜਿਵੇਂ, ਆਰਥਿਕ ਜਨਗਣਨਾ, ਡਰੱਗ ਜਨਗਨ ਅਤੇ ਮੁੱਖ ਜਨਗਣਨਾ ਆਦਿ, ਐਨ.ਜੀ.ਓ. ਅਧੀਨ ਚੱਲ ਰਹੇ ਤੇ ਬਲਾਕਾਂ ਨੂੰ ਵਾਪਸ ਲੈਣ ਦਾ ਹੋ ਚੁੱਕਿਆ ਨੋਟੀਫਿਕੇਸ਼ਨ ਲਾਗੂ ਕੀਤਾ ਜਾਵੇ, ਇਨ੍ਹਾਂ ਮੰਗਾਂ ਨੂੰ ਲੈ ਕੇ ਹਲਕੇ ਦੇ ਵਿਧਾਇਕ ਦੇ ਘਰ ਦੇ ਸਾਹਮਣੇ 4 ਮਈ ਨੂੰ ਰੋਸ ਪ੍ਰਦਰਸ਼ਨ ਹੋਵੇਗਾ, ਜਿਸ ਵਿਚ ਆਂਗਣਵਾੜੀ ਵਰਕਰ ਹੈਲਪਰ ਵੱਡੀ ਗਿਣਤੀ ਵਿਚ ਭਾਗ ਲੈਣਗੀਆਂ |
ਪਿਛਲੀ ਖ਼ਬਰ ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਕੀਤੀ ਆਤਮ ਹੱਤਿਆ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸੁਧਾਰ ਘਰ (ਜੇਲ੍ਹ) ਅੰਦਰ ਚਲਾਇਆ ਗਿਆ ਸਰਚ ਅਭਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।