ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਮੰਜੂ ਕਪੂਰ ਦੀ ਅਗਵਾਈ ਤੇ ਡਾ. ਹਰਦਵਿੰਦਰ ਸਿੰਘ ਬਰਾੜ ਦੇ ਯਤਨਾਂ ਸਦਕਾ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਗੁਰੂ ਰਵੀਦਾਸ ਜੀ ਦੀ ਬਾਣੀ ਅਤੇ ਸਮਾਜਿਕ ਬਰਾਬਰਤਾ ਵਿਸ਼ੇ 'ਤੇ ਲੇਖ ਰਚਨਾ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਨਮਨ ਸੁਖੀਜਾ ਬੀ.ਸੀ.ਏ. ਭਾਗ ਤੀਜਾ ਨੇ ਪਹਿਲਾ, ਹਰਜੋਤ ਕੌਰ ਐਮ.ਏ. ਅਰਥ-ਸ਼ਾਸਤਰ ਭਾਗ ਪਹਿਲਾ ਨੇ ਦੂਸਰਾ ਅਤੇ ਕਰਿਸ਼ਨ ਸਿੰਘ ਬੀ.ਏ. ਭਾਗ ਤੀਜਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਮੰਜੂ ਕਪੂਰ ਨੇ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਜੀ ਦੇ ਦਰਸਾਏ ਹੋਏ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਦੇ ਅਖੀਰ ਵਿਚ ਜੇਤੂ ਵਿਦਿਆਰਥੀਆਂ ਨੂੰ ਪ੍ਰਸੰਸਾ ਸਰਟੀਫਿਕੇਟ ਅਤੇ ਮੋਮੈਂਟੋ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਐਨ.ਐਸ.ਐਸ ਇੰਚਾਰਜ ਪ੍ਰੋ. ਕੰਵਰਜੀਤ ਸਿੰਘ ਬਰਾੜ , ਪ੍ਰੋ. ਹਰਮੀਤ ਕੌਰ, ਪ੍ਰੋ. ਸ਼ਿੰਦਰਪਾਲ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ |