ਮਲੋਟ, 29 ਅਪ੍ਰੈਲ (ਪਾਟਿਲ)-ਲਿਖਾਰੀ ਤੇ ਸਾਹਿਤਕਾਰ ਗਿਆਨੀ ਮੁਖਤਿਆਰ ਸਿੰਘ ਵੰਗੜ 'ਫ਼ਰੀਦਕੋਟੀ' ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰ) ਮੰਡੀ ਹਰਜੀ ਰਾਮ ਮਲੋਟ ਵਿਖੇ ਸਟਾਫ਼ ਦੇ ਰੂਬਰੂ ਹੋਏ | ਉਨ੍ਹਾਂ ਦੱਸਿਆ ਕਿ ਅਜੋਕੀ ਪੀੜੀ ਨੂੰ ਆਪਣੇ ਇਤਿਹਾਸ ਤੇ ਵਿਰਸੇ ਨਾਲ ਜੋੜਨ ਦੇ ਮਕਸਦ ਨਾਲ ਉਨ੍ਹਾਂ ਵਲੋਂ ਮਲੋਟ ਇਲਾਕੇ ਦੀਆਂ ਵੱਖ ਵੱਖ ਵਿੱਦਿਅਕ ਸੰਸਥਾਵਾਂ 'ਚ ਜਾ ਕੇ ਬੁੱਧੀਜੀਵੀਆਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ | ਉਨ੍ਹਾਂ ਵਲੋਂ ਸਕੂਲ ਨੂੰ ਲਾਇਬ੍ਰੇਰੀ ਲਈ ਆਪਣੀਆਂ ਸਾਹਿਤਕ ਰਚਨਾਵਾਂ ਦੇ ਸੈਟ ਸਕੂਲ ਦੇ ਪਿ੍ੰਸੀਪਲ ਬਲਜੀਤ ਸਿੰਘ ਨੂੰ ਭੇਟ ਕੀਤੇ ਗਏ | ਅਧਿਆਪਕ ਵਰਿੰਦਰ ਬਜਾਜ ਵਲੋਂ ਸ੍ਰੀ ਵੰਗੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਤਾਬਾਂ ਤੇ ਸਾਹਿਤ ਤੋਂ ਬੇਮੁੱਖ ਹੁੰਦੀ ਦਾ ਰਹੀ ਪੰਜਾਬ ਦੀ ਨੌਜਵਾਨੀ ਨੂੰ ਉਨ੍ਹਾਂ ਦੇ ਵਿਰਸੇ ਨਾਲ ਜੋੜਨ ਲਈ ਕੀਤਾ ਜਾ ਰਿਹਾ ਇਹ ਕਾਰਜ ਬਹੁਤ ਉੱਤਮ ਹੈ | ਇਸ ਮੌਕੇ ਸੇਵਾਮੁਕਤ ਲੈਕਚਰਾਰ ਅਮਰਜੀਤ ਸਿੰਘ ਭੌਰਾ, ਵਰਿੰਦਰ ਬਜਾਜ, ਧਰਮਵੀਰ, ਰਾਜ ਕੁਮਾਰ ਗੋਇਲ, ਕਿ੍ਸ਼ਨ ਕੁਮਾਰ ਸ਼ਰਮਾ ਅਤੇ ਸੁਰਿੰਦਰ ਪਾਲ ਆਦਿ ਮੌਜੂਦ ਸਨ |