ਪਿੰਡ ਮਨੀਆਂਵਾਲਾ 'ਚ ਗੁਰਮਤਿ ਸਮਾਗਮ 1 ਤੋਂ
ਅਜੀਤ ਡੈਸਕ
30-04-2026
ਦੋਦਾ, 29 ਅਪ੍ਰੈਲ (ਰਵੀਪਾਲ)-ਸੰਤ ਬਾਬਾ ਸਾਧੂ ਸਿੰਘ ਸ਼ਾਹੜ ਸੰਪਰਦਾਇ ਰਾੜਾ ਸਾਹਿਬ ਵਾਲਿਆ ਦੀ ਸਰਪ੍ਰਸਤੀ ਹੇਠ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ 1,2, 3 ਮਈ 2026, (ਸ਼ੁੱਕਰਵਾਰ, ਸ਼ਨੀਵਾਰ, ਐਤਵਾਰ) ਨੂੰ ਸਮਾਂ ਸ਼ਾਮ 7 ਤੋਂ 11 ਵਜੇ ਤੱਕ ਪਿੰਡ ਮਨੀਆਂਵਾਲਾ ਸਥਾਨ ਨੇੜੇ ਨਹਿਰਾਂ ਦਾ ਪੁਲ ਗਿੱਦੜਬਾਹਾ ਤੋਂ ਸ੍ਰੀ ਮੁਕਤਸਰ ਸਾਹਿਬ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ | ਅਵਤਾਰ ਸਿੰਘ ਖ਼ਾਲਸਾ ਦੋਦਾ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਮੁੱਖ ਸੇਵਾਦਾਰ ਜਥੇਦਾਰ ਭਾਈ ਸੁਖਜੀਤ ਸਿੰਘ ਜੀ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ | ਉਨ੍ਹਾਂ ਦੱਸਿਆਂ ਕਿ ਤਿੰਨ ਰੋਜ਼ਾ ਸਮਾਗਮ ਦੌਰਾਨ 3 ਮਈ ਨੂੰ ਸਵੇਰੇ 9 ਵਜੇ ਅੰਮਿ੍ਤ ਸੰਚਾਰ ਹੋਵੇਗਾ ਤੇ ਬਾਹਰੋਂ ਆਈਆ ਸੰਗਤਾਂ ਲਈ ਰਿਹਾਇਸ਼ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ ਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ |