24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਰਫ਼ਤਾਰ ਦਾ ਕਹਿਰ: ਤੇਜ਼ ਰਫ਼ਤਾਰ ਟਰੈਕਟਰ ਨੇ ਦਰੜੇ ਬਾਇਕ ਸਵਾਰ-ਇੱਕ ਨÏਜਵਾਨ ਦੀ ਮÏਤ, ਦੂਜਾ ਗੰਭੀਰ ਜ਼ਖ਼ਮੀ

ਅਜੀਤ ਡੈਸਕ 02-05-2026
ਫਰੀਦਕੋਟ , 1 ਮਈ ( ਜਸਵੰਤ ਸਿੰਘ ਪੁਰਬਾ )- ਜ਼ਿਲ੍ਹਾ ਫਰੀਦਕੋਟ ਵਿੱਚ ਬੇਕਾਬੂ ਰਫ਼ਤਾਰ ਨੇ ਇੱਕ ਹੋਰ ਨÏਜਵਾਨ ਦੀ ਜਾਨ ਲੈ ਲਈ¢ ਕੇਂਦਰੀ ਜੇਲ੍ਹ ਫਰੀਦਕੋਟ ਦੇ ਸਾਹਮਣੇ ਉਸ ਵੇਲੇ ਦਰਦਨਾਕ ਸੜਕ ਹਾਦਸਾ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ¢ਇਸ ਭਿਆਨਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨÏਜਵਾਨ ਗੁਰਬੂਟਾ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਪੱਕਾ ਦੀ ਮÏਕੇ 'ਤੇ ਹੀ ਮÏਤ ਹੋ ਗਈ, ਜਦ ਕਿ ਉਸ ਦਾ ਸਾਥੀ ਰੇਸ਼ਮ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ¢ ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ¢ਪ੍ਰਾਪਤ ਜਾਣਕਾਰੀ ਅਨੁਸਾਰ ਗੁਰਬੂਟਾ ਸਿੰਘ ਆਪਣੇ ਸਾਥੀ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਵਾਪਸ ਜਾ ਰਿਹਾ ਸੀ¢ ਜਿਵੇਂ ਹੀ ਉਹ ਕੇਂਦਰੀ ਜੇਲ੍ਹ ਨੇੜੇ ਪਹੁੰਚੇ ਤਾਂ ਸਾਹਮਣੇ ਆ ਰਹੀ ਟਰੈਕਟਰ-ਟਰਾਲੀ ਨੇ ਤੇਜ਼ ਅਤੇ ਲਾਪਰਵਾਹੀ ਭਰੀ ਰਫ਼ਤਾਰ ਨਾਲ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ¢ ਟੱਕਰ ਇੰਨੀ ਜ਼ਬਰਦਸਤ ਸੀ ਕਿ ਗੁਰਬੂਟਾ ਸਿੰਘ ਦੀ ਮÏਕੇ 'ਤੇ ਹੀ ਜਾਨ ਚਲੀ ਗਈ¢ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸਥਾਨਕ ਲੋਕ ਮÏਕੇ 'ਤੇ ਇਕੱਠੇ ਹੋ ਗਏ¢ ਸੂਚਨਾ ਮਿਲਣ 'ਤੇ ਥਾਣਾ ਸਿਟੀ ਫਰੀਦਕੋਟ ਦੀ ਪੁਲਸ ਤੁਰੰਤ ਮÏਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ¢ਪੁਲਸ ਵੱਲੋਂ ਮਿ੍ਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਟਰੈਕਟਰ-ਟਰਾਲੀ ਚਾਲਕ ਲਵਪ੍ਰੀਤ ਸਿੰਘ ਵਾਸੀ ਪਿੰਡ ਟਹਿਣਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ¢ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ¢ ਪੁਲਸ ਨੇ ਭਾਰਤੀ ਨਿਆਇਕ ਸੰਹਿਤਾ ਦੀਆਂ ਸੰਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢ ਇਸ ਦਰਦਨਾਕ ਹਾਦਸੇ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦÏੜ ਗਈ ਹੈ¢
ਪਿਛਲੀ ਖ਼ਬਰ ਤੀਜੀ ਪਾਤਿਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।