24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਤੀਜੀ ਪਾਤਿਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅਜੀਤ ਡੈਸਕ 02-05-2026
ਸ੍ਰੀ ਮੁਕਤਸਰ ਸਾਹਿਬ, 1 ਮਈ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਤੀਜੀ ਪਾਤਿਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮੇਂ ਪਾਠ ਉਪਰੰਤ ਭਵਨ ਦੇ ਹਜ਼ੂਰੀ ਕੀਰਤਨੀ ਜਥੇ ਵਲੋਂ ਗੁਰੂਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਭਵਨ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਬਾਵਾ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਪ੍ਰਧਾਨ ਨਿਰੰਜਨ ਸਿੰਘ ਰੱਖਰਾ ਵਲੋਂ ਸਮੂਹ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕਾਨੂੰਨ ਪਾਸ ਕਰਨ 'ਤੇ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਅਕਾਲ ਅਕੈਡਮੀ ਦੀ ਸੱਤਵੀਂ ਕਲਾਸ ਦੀ ਵਿਦਿਆਰਥਣ ਨਵਰਿੰਦਰ ਕੌਰ ਨੇ ਚਾਲੀ ਮੁਕਤਿਆਂ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ | ਸਮਾਗਮ ਸਮੇਂ ਗੁਰਮੀਤ ਸਿੰਘ ਪੁਰਬਾ ਤੇ ਉਨ੍ਹਾਂ ਦੀ ਧਰਮਪਤਨੀ ਹਰਜੀਤ ਕੌਰ ਪੁਰਬਾ ਅਤੇ ਨਵਰਿੰਦਰ ਕੌਰ ਨੂੰ ਸਿਰੋਪਾਉ ਦੀ ਬਖ਼ਸ਼ਿਸ਼ ਨਾਲ ਸਨਮਾਨਿਤ ਕੀਤਾ | ਇਸ ਮੌਕੇ ਸੰਗਤਾਂ ਨੂੰ ਗੁਰੂ ਕਾ ਲੰਗਰ ਛਕਾਇਆਂ ਗਿਆ | ਇਸ ਸਮੇਂ ਸੁਖਦਰਸ਼ਨ ਸਿੰਘ ਤੱਗੜ, ਦਰਸ਼ਨ ਸਿੰਘ ਮੱਲਣ, ਨੱਥਾ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਨੱਥਾ ਸਿੰਘ ਤੱਗੜ, ਰਛਪਾਲ ਸਿੰਘ ਟੀਟਾ, ਗੁਰਜੀਤ ਸਿੰਘ ਪੱਪਾ ਮੁੱਖ ਸੇਵਾਦਾਰ ਦਰਬਾਰ ਕਮੇਟੀ, ਮਲਕੀਤ ਸਿੰਘ ਖ਼ਾਲਸਾ, ਮਲਕੀਤ ਸਿੰਘ ਸਰਾਂ, ਜਗਜੀਤ ਸਿੰਘ ਫ਼ੌਜੀ, ਬਲਕਰਨ ਸਿੰਘ ਪੁਰਬਾ, ਬਲਦੇਵ ਸਿੰਘ, ਭਜਨ ਸਿੰਘ ਤੱਗੜ, ਤਰਸੇਮ ਸਿੰਘ ਤੱਗੜ, ਗੁਰਪ੍ਰੀਤ ਸਿੰਘ ਪੁਰਬਾ, ਗੁਰਮੀਤ ਸਿੰਘ ਕਮੇਟੀ ਮੈਂਬਰ, ਬਲਜੀਤ ਸਿੰਘ ਪੁਰਬਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਤੁਲਿਤ ਖ਼ਾਦ ਦੀ ਵਰਤੋਂ ਸੰਬੰਧੀ ਟ੍ਰੇਨਿੰਗ ਕੈਂਪ ਲਗਾਇਆ ਅਗਲੀ ਖ਼ਬਰ ਰਫ਼ਤਾਰ ਦਾ ਕਹਿਰ: ਤੇਜ਼ ਰਫ਼ਤਾਰ ਟਰੈਕਟਰ ਨੇ ਦਰੜੇ ਬਾਇਕ ਸਵਾਰ-ਇੱਕ ਨÏਜਵਾਨ ਦੀ ਮÏਤ, ਦੂਜਾ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।