09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜੀ.ਟੀ.ਬੀ. ਖ਼ਾਲਸਾ ਸਕੂਲ ਵਿਖੇ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 12-05-2026
ਮਲੋਟ, 11 ਮਈ (ਪਾਟਿਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਤੇ ਸਾਰੇ ਵਿਦਿਆਰਥੀਆਂ ਨੇ ਫਸਟ ਡਵੀਜ਼ਨ ਵਿਚ ਪਾਸ ਹੋ ਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਸਕੂਲ ਦੀ ਵਿਦਿਆਰਥਣ ਹਿਨਾ ਪੁੱਤਰੀ ਰਵੀ ਕੁਮਾਰ ਨੇ 650 ਵਿਚੋਂ 596 ਅੰਕ ਪ੍ਰਾਪਤ ਕਰਕੇ 91.69 ਫ਼ੀਸਦੀ ਅੰਕਾਂ ਨਾਲ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਕੀਰਤਜੋਤ ਕੌਰ ਪੁੱਤਰੀ ਗੁਰਦੇਵ ਸਿੰਘ ਨੇ 577/650 ਅੰਕ ਪ੍ਰਾਪਤ ਕਰਕੇ 88.76 ਫ਼ੀਸਦੀ ਨਾਲ ਦੂਜਾ ਸਥਾਨ ਅਤੇ ਸੁਖਮਨ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 569/650 ਅੰਕ ਪ੍ਰਾਪਤ ਕਰਕੇ 87.5 ਫ਼ੀਸਦੀ ਨਾਲ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਦੇ ਚੇਅਰਮੈਨ ਗੁਰਦੀਪ ਸਿੰਘ ਸੰਧੂ, ਸਮੂਹ ਮੈਨੇਜਿੰਗ ਕਮੇਟੀ, ਪਿ੍ੰਸੀਪਲ ਸੋਨੀਆ ਸ਼ਰਮਾ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ |
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ 'ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ <br/> ਅਗਲੀ ਖ਼ਬਰ ਵਿਧਾਨ ਸਭਾ ਸਪੀਕਰ ਨੇ ਜੈਤੋ ਦੇ ਪ੍ਰਾਚੀਨ ਫ਼ਤਹਿ ਚੰਦ ਮੰਦਰ 'ਚ ਮੱਥਾ ਟੇਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।