ਦੋਦਾ, 11 ਮਈ (ਰਵੀਪਾਲ)-ਵਿਧਾਨ ਸਭਾ ਦੀਆਂ ਚੋਣਾਂ ਭਾਵੇਂ ਅਗਲੇ ਸਾਲ 2027 'ਚ ਹੋਣ ਜਾ ਰਹੀਆਂ ਹਨ, ਪਰ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਿਲਸਿਲਾ ਜਾਰੀ ਹੈ | ਅੱਜ ਪਿੰਡ ਮੱਲਣ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਿਆ, ਜਦੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਮਿੰਦਰ ਸਿੰਘ ਕੋਟਲੀ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੀਆਂ ਚੰਗੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਹੇਠ 'ਆਪ' 'ਚ ਸ਼ਾਮਿਲ ਹੋਏ, ਜਿਨ੍ਹਾਂ ਵਿਚ ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਸੁਖਦੀਪ ਸਿੰਘ, ਭੀਮ ਸਿੰਘ, ਧਰਮ ਸਿੰਘ, ਨਿਰਭੈ ਸਿੰਘ, ਸੰਸਾਰ ਸਿੰਘ, ਸੁਖਪਾਲ ਸਿੰਘ, ਡਾਕਟਰ ਜਸਕਰਨ ਸਿੰਘ, ਜਸਵੀਰ ਸਿੰਘ, ਮਸੂਰਾ ਸਿੰਘ, ਮਨਪ੍ਰੀਤ ਸਿੰਘ, ਗੁਰਚਰਨ ਸਿੰਘ, ਪਿ੍ਤਪਾਲ ਸਿੰਘ, ਗੁਰਸੇਵਕ ਸਿੰਘ, ਕੌਰ ਸਿੰਘ, ਜਗਸੀਰ ਸਿੰਘ, ਧੀਰਾ ਸਿੰਘ, ਹਰਨੇਕ ਸਿੰਘ, ਲਖਵਿੰਦਰ ਸਿੰਘ, ਰਾਜਵਿੰਦਰ ਸਿੰਘ, ਯਾਦਵਿੰਦਰ ਸਿੰਘ ਤੇ ਅਮਨਦੀਪ ਸਿੰਘ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਵਿਚ ਉਨ੍ਹਾਂ ਦਾ ਬਣਦਾ ਮਾਣ-ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਵਿਧਾਇਕ ਡਿੰਪੀ ਢਿੱਲੋਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਗਾਤਾਰ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਗਿੱਦੜਬਾਹਾ ਦੇ ਲੋਕ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਨ ਅਤੇ ਉਹ ਆਪਣੇ ਪਰਿਵਾਰ ਦੀ ਸੇਵਾ ਲਈ ਹਰ ਸਮੇਂ ਹਾਜ਼ਰ ਹੈ | ਉਹ ਹਲਕੇ ਦੇ ਵਿਕਾਸ ਲਈ ਬਿਨਾਂ ਕਿਸੇ ਪੱਖਪਾਤ ਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੰਮ ਕਰਨ ਲਈ ਹਰ ਸਮੇਂ ਤੱਤਪਰ ਹਨ | ਇਸ ਮੌਕੇ ਸੰਦੀਪ ਸਿੰਘ ਸਨੀ ਢਿੱਲੋਂ, ਜ਼ੋਨ ਇੰਚਾਰਜ ਚਰਨਜੀਤ ਸਿੰਘ ਲੁਹਾਰਾ ਆਦਿ ਹਾਜ਼ਰ ਸਨ |