10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 12-05-2026
ਮਲੋਟ, 11 ਮਈ (ਅਜਮੇਰ ਸਿੰਘ ਬਰਾੜ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਵਿਖੇ ਬਹੁਤ ਹੀ ਉਤਸ਼ਾਹ ਤੇ ਸ਼ਰਧਾਪੂਰਵਕ ਮਨਾਇਆ ਗਿਆ | ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਨੇ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਪ੍ਰੀਤਮ ਸਿੰਘ ਰਾਜਸਥਾਨੀ ਦੀ ਦੇਖ-ਰੇਖ ਵਿਚ ਹੋਇਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਤੇ ਭਾਈ ਚਰਨਜੀਤ ਸਿੰਘ ਖ਼ਾਲਸਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ | ਉਪਰੰਤ ਢਾਡੀ ਜਸਵਿੰਦਰ ਸਿੰਘ ਜੋਸ਼ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਦਿਆਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਜੀਵਨੀ ਪ੍ਰਾਪਤੀਆਂ ਅਤੇ ਇਤਿਹਾਸ ਨੂੰ ਸੰਗਤਾਂ ਦੇ ਸਨਮੁੱਖ ਕੀਤਾ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਪ੍ਰਬੰਧਕਾਂ ਨੂੰ ਇਸ ਸਮਾਗਮ ਦੀ ਵਧਾਈ ਦਿੰਦਿਆਂ ਸ਼ਲਾਘਾ ਵੀ ਕੀਤੀ | ਉਨ੍ਹਾਂ ਇਸ ਮੌਕੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂਅ 'ਤੇ ਪਾਰਕ ਬਣਾਉਣ ਅਤੇ ਪਾਰਕ ਵਿਚ ਸ. ਰਾਮਗੜ੍ਹੀਆ ਦਾ ਬੁੱਤ ਲਾਉਣ ਦਾ ਐਲਾਨ ਵੀ ਕੀਤਾ, ਜਿਸ 'ਤੇ ਗੁਰਮੀਤ ਸਿੰਘ ਵਿਰਦੀ ਨੇ ਸਵਾਗਤ ਵੀ ਕੀਤਾ | ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਤੇ ਸਾਬਕਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਵੀ ਇਸ ਧਾਰਮਿਕ ਸਮਾਗਮ ਦੀ ਹਾਜ਼ਰੀ ਭਰੀ | ਸਮਾਗਮ ਦੇ ਕੋਆਰਡੀਨੇਟਰ ਬਲਵੀਰ ਸਿੰਘ ਵਿਰਦੀ ਨੇ ਸੰਗਤਾਂ ਨੂੰ ਜੀ ਆਇਆ ਆਖਿਆ, ਜਦਕਿ ਬੂਟਾ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ | ਸਮਾਗਮ ਵਿਚ ਪ੍ਰੀਤਮ ਸਿੰਘ ਪ੍ਰਧਾਨ, ਬਲਵੀਰ ਸਿੰਘ ਵਿਰਦੀ ਕੋਆਰਡੀਨੇਟਰ, ਅੰਗਰੇਜ ਸਿੰਘ ਉਪ ਪ੍ਰਧਾਨ, ਆਤਮਾ ਸਿੰਘ ਉਪ ਪ੍ਰਧਾਨ, ਰਵੀਇੰਦਰ ਸਿੰਘ ਸਕੱਤਰ, ਪਰਮਜੀਤ ਸਿੰਘ, ਅਜੀਤ ਸਿੰਘ, ਮੇਜਰ ਸਿੰਘ, ਕੁਲਵੰਤ ਸਿੰਘ, ਕੁਲਵਿੰਦਰ ਸਿੰਘ ਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ | ਸਟੇਜ ਦੀ ਕਾਰਵਾਈ ਸੀਨੀਅਰ ਆਗੂ ਗੁਰਦੀਪ ਸਿੰਘ ਲੰਬੀ ਅਤੇ ਗੁਰਦੀਪ ਸਿੰਘ ਟੀਟੂ ਨੇ ਨਿਭਾਈ | ਸਮਾਗਮ ਦੌਰਾਨ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ, ਜੋ ਰਵਿੰਦਰ ਸਿੰਘ ਮਾਲਵਾ ਮੈਡੀਕਲ ਦੀ ਦੇਖ-ਰੇਖ ਹੇਠ
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਦਿੱਤੀ ਵਿੱਤੀ ਸਹਾਇਤਾ ਅਗਲੀ ਖ਼ਬਰ 25 ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।