10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਦਿੱਤੀ ਵਿੱਤੀ ਸਹਾਇਤਾ

ਅਜੀਤ ਡੈਸਕ 12-05-2026
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਾ. ਐੱਸ.ਪੀ. ਸਿੰਘ ਓਬਰਾਏ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 28 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖ਼ਰੀਦਣ ਲਈ ਵਿੱਤੀ ਸਹਾਇਤਾ ਦਿੱਤੀ ਗਈ | ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਇਹ ਮਰੀਜ਼ ਲੰਮੇ ਸਮੇਂ ਤੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਹਨ | ਇਨ੍ਹਾਂ ਹਾਲਤਾਂ ਵਿਚ ਡਾ. ਓਬਰਾਏ ਨੇ ਇਨ੍ਹਾਂ ਮਰੀਜ਼ਾਂ ਦੀ ਬਾਂਹ ਫ਼ੜ੍ਹੀ ਅਤੇ ਡਾਕਟਰ ਦੀ ਲਿਖੀ ਹੋਈ ਦਵਾਈ ਲੈਣ ਲਈ ਵੱਖ-ਵੱਖ ਮਰੀਜ਼ਾਂ ਨੂੰ ਦਵਾਈਆਂ ਖ਼ਰੀਦਣ ਲਈ ਪੈਸੇ ਭੇਜੇ, ਜੋ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਮਰੀਜ਼ਾਂ ਨੂੰ ਦਿੱਤੇ ਗਏ ਹਨ | ਲੋੜਵੰਦ ਮਰੀਜ਼ਾਂ ਵਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪਿ੍ੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਪ੍ਰਕਾਸ਼, ਗੁਰਜੀਤ ਸਿੰਘ ਜੀਤਾ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ ਮੈਂਬਰ, ਸੁਖਬੀਰ ਸਿੰਘ ਜ਼ੈਲਦਾਰ, ਮਾਸਟਰ ਰਾਜਿੰਦਰ ਸਿੰਘ, ਬਲਜੀਤ ਸਿੰਘ ਮਾਨ ਰਿਟਾ. ਪਿ੍ੰਸੀਪਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚਮੜੀ ਦੇ ਰੋਗਾਂ ਅਤੇ ਪਲਾਸਟਿਕ ਸਰਜਰੀ ਦਾ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।