10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਚਮੜੀ ਦੇ ਰੋਗਾਂ ਅਤੇ ਪਲਾਸਟਿਕ ਸਰਜਰੀ ਦਾ ਮੁਫ਼ਤ ਜਾਂਚ ਕੈਂਪ

ਅਜੀਤ ਡੈਸਕ 12-05-2026
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਆਸ਼ੀਰਵਾਦ ਕਲੱਬ (ਰਜਿ.) ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਬਠਿੰਡਾ ਰੋਡ ਸਥਿਤ ਸ਼ਿਵਾਲਿਕ ਸੀਨੀਅਰ ਪਬਲਿਕ ਸਕੂਲ ਵਿਖੇ ਚਮੜੀ ਦੇ ਰੋਗਾਂ ਅਤੇ ਪਲਾਸਟਿਕ ਸਰਜਰੀ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਰਵਨੀਤ ਸਕਿਨ ਕਲੀਨਿਕ ਬਠਿੰਡਾ ਦੀ ਚਮੜੀ ਦੇ ਮਾਹਿਰ ਡਾਕਟਰ ਰਵਨੀਤ ਕੌਰ ਵਲੋਂ ਲਗਪਗ 156 ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਆਸ਼ੀਰਵਾਦ ਕਲੱਬ ਦੇ ਸਰਪ੍ਰਸਤ ਬੂਟਾ ਰਾਮ ਕਮਰਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਸ਼ਿਵਾਲਿਕ ਪਬਲਿਕ ਸਕੂਲ ਦੇ ਪਿ੍ੰਸੀਪਲ ਰਾਕੇਸ਼ ਕੁਮਾਰ ਪਰੂਥੀ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ | ਗੋਲਡ ਮੈਡੀਕਲ ਹਸਪਤਾਲ ਬਠਿੰਡਾ ਦੇ ਪਲਾਸਟਿਕ ਸਰਜਰੀ ਮਾਹਿਰ ਡਾਕਟਰ ਸਰਬਜੋਤ ਸਿੰਘ ਨੇ ਪਲਾਸਟਿਕ ਸਰਜਰੀ ਨਾਲ ਸੰਬੰਧਿਤ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ | ਕਲੱਬ ਦੇ ਕਾਰਜਕਾਰੀ ਪ੍ਰਧਾਨ ਡਾ. ਕੁਲਬੀਰ ਸਿੰਘ ਬਰਾੜ ਨੇ ਕੈਂਪ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਪ੍ਰੋਜੈਕਟ ਚੇਅਰਮੈਨ ਕਰਨੈਲ ਸਿੰਘ ਸਰੋਆ ਨੇ ਦੱਸਿਆ ਕਿ ਕੈਂਪ ਵਿਚ ਆਏ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਤੋਂ ਇਲਾਵਾ ਚਾਹ-ਪਾਣੀ ਦਾ ਲੰਗਰ ਵੀ ਲਗਾਇਆ ਗਿਆ | ਸਟੇਜ ਸਕੱਤਰ ਦੀ ਭੂਮਿਕਾ ਸੁਖਮੰਦਰ ਸਿੰਘ ਬਰਾੜ ਨੇ ਨਿਭਾਈ | ਇਸ ਮੌਕੇ ਬਰਨੇਕ ਸਿੰਘ ਦਿਓਲ, ਸੁਦਰਸ਼ਨ ਸਿੰਘ ਸ਼ਾਸਤਰੀ, ਡਾ. ਸੁਰਿੰਦਰ ਗਿਰਧਰ, ਰਾਕੇਸ਼ ਕੁੰਦਰਾ, ਨੱਥੂ ਰਾਮ ਗੋਇਲ, ਅਸ਼ੋਕ ਕੁਮਾਰ, ਪ੍ਰਦੀਪ ਕੁਮਾਰ ਗਰਗ, ਰਾਜੇਸ਼ ਕੁਮਾਰ ਗਰਗ, ਅਸ਼ੋਕ ਕੁਮਾਰ ਖਿੱਲਾ, ਸਤੀਸ਼ ਵਧਵਾ, ਪ੍ਰੋਫ਼ੈਸਰ ਕੁਲਵੰਤ ਸਿੰਘ, ਡਾਕਟਰ ਵਰੁਣ ਬਜਾਜ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਦਿੱਤੀ ਵਿੱਤੀ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।