ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਂ ਦਿਵਸ ਮਨਾਇਆ ਗਿਆ | ਸਾਰੀਆਂ ਜਮਾਤਾਂ ਦੇ ਬੱਚਿਆਂ ਨੇ ਆਪਣੀਆਂ ਮਾਵਾਂ ਲਈ ਅਲੱਗ-ਅਲੱਗ ਚੀਜ਼ਾਂ ਬਣਾਈਆਂ | ਬੱਚਿਆਂ ਵਲੋਂ ਆਪਣੇ ਹੱਥੀਂ ਤਿਆਰ ਕੀਤੇ ਗਏ ਸਮਾਨ ਨੂੰ ਮਾਵਾਂ ਨੂੰ ਭੇਟ ਕੀਤਾ | ਮਾਂ ਇਕ ਅਣਮੁੱਲੀ ਦਾਤ ਵਿਸ਼ੇ 'ਤੇ ਡਾਂਸ ਤੇ ਨਾਟਕ ਪੇਸ਼ ਕੀਤਾ | ਬੱਚਿਆਂ ਨੇ ਆਪਣੀਆਂ ਅਧਿਆਪਕਾਵਾਂ ਨੂੰ ਮਾਂ ਦਾ ਦਰਜਾ ਦਿੱਤਾ | ਬੱਚਿਆਂ ਨੇ ਅਧਿਆਪਕਾਵਾਂ ਤੋਂ ਕੇਕ ਕਟਵਾ ਕੇ ਆਪਣਾ ਪਿਆਰ ਜਤਾਇਆ | ਇਸ ਮੌਕੇ ਪਿ੍ੰਸੀਪਲ ਨੇ ਬੱਚਿਆਂ ਨੂੰ ਮਾਂ ਦੀ ਮਹੱਤਤਾ ਦੱਸਦੇ ਹੋਏ ਵੱਧ ਤੋਂ ਵੱਧ ਇੱਜ਼ਤ ਦੇਣ ਲਈ ਪ੍ਰੇਰਿਤ ਕੀਤਾ |