ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਰੇਡ ਕਮਿਸ਼ਨ ਦੀ ਮੀਟਿੰਗ ਪਿੰਡ ਹਰੀਕੇ ਕਲਾਂ ਵਿਖੇ ਟਰੇਡ ਕਮਿਸ਼ਨ ਹਲਕਾ ਗਿੱਦੜਬਾਹਾ ਦੇ ਚੇਅਰਮੈਨ ਅਸ਼ੋਕ ਬੁੱਟਰ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਵਪਾਰੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਵਪਾਰੀਆਂ ਵਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਚੇਅਰਮੈਨ ਅਸ਼ੋਕ ਬੁੱਟਰ ਵਲੋਂ ਭਰੋਸਾ ਦਿੱਤਾ ਗਿਆ ਕਿ ਜੋ ਵਪਾਰੀ ਵਰਗ ਦੀ ਮੁਸ਼ਕਿਲਾਂ ਹਨ, ਉਨ੍ਹਾਂ ਦਾ ਜਲਦ ਹੀ ਹੱਲ ਕੀਤਾ ਜਾਵੇਗਾ ਅਤੇ ਕੁਝ ਮੁਸ਼ਕਿਲਾਂ ਨੂੰ ਮੌਕੇ 'ਤੇ ਵੀ ਹੱਲ ਕੀਤਾ ਗਿਆ | ਇਸ ਮੌਕੇ ਵਪਾਰ ਵਿੰਗ ਦੇ ਬਲਾਕ ਪ੍ਰਧਾਨ ਸ਼ਿਵਮ ਗਰਗ, ਹਰਬੰਸ ਸਿੰਘ ਅਤੇ ਸੁਰਜੀਤ ਸਿੰਘ ਨੇ ਮੀਟਿੰਗ ਦੌਰਾਨ ਹਾਜ਼ਰ ਸਾਰੇ ਵਪਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਟਰੇਡ ਕਮਿਸ਼ਨ ਵਪਾਰੀਆਂ ਦੇ ਹਿੱਤ ਲਈ ਬਣਾਇਆ ਗਿਆ ਹੈ ਅਤੇ ਹਰ ਸਮੇਂ ਸਰਕਾਰ ਵਪਾਰੀਆਂ ਦੇ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਕਿਸੇ ਵੀ ਵਪਾਰੀ ਨੂੰ ਨਹੀਂ ਆਉਣ ਦਿੱਤੀ ਜਾਵੇਗੀ |