11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਅਜੀਤ ਡੈਸਕ 12-05-2026
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀਆਂ ਅਤੇ ਫ਼ੈਮਲੀ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਮੀਟਿੰਗ ਦੇ ਸ਼ੁਰੂ ਵਿਚ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਐਸੋਸੀਏਸ਼ਨ ਦੇ ਮੈਂਬਰ ਤੇ ਉਨ੍ਹਾਂ ਦੇ ਸਾਕ ਸੰਬੰਧੀ ਹਰਬੰਸ ਕੌਰ, ਸ਼ਮਸ਼ੇਰ ਕੌਰ, ਜਗਨ ਨਾਥ ਤੇ ਮਨਜੀਤ ਕੌਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ | ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਵਾਇਸ ਚੇਅਰਮੈਨ ਹਰਦੇਵ ਸਿੰਘ, ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਮੇਜਰ ਸਿੰਘ ਚੌਂਤਰਾ, ਚੌਧਰੀ ਬਲਬੀਰ ਸਿੰਘ, ਗੁਰਟੇਕ ਸਿੰਘ ਬਰਾੜ, ਜਸਵੰਤ ਸਿੰਘ ਬਰਾੜ, ਬਰਨੇਕ ਸਿੰਘ ਦਿਉਲ, ਇੰਦਰ ਸਿੰਘ ਤੇ ਇਕਾਬਲ ਸਿੰਘ ਸਮੇਤ ਸਮੂਹ ਬੁਲਾਰਿਆਂ ਨੇ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਫ਼ੈਮਲੀ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੀ ਨਿਖੇਧੀ ਕੀਤੀ | ਮੀਟਿੰਗ ਦੌਰਾਨ ਪਰਮਜੀਤ ਸਿੰਘ ਖ਼ਾਲਸਾ, ਸੁਖਪਾਲ ਸਿੰਘ ਪਾਂਧੀ, ਬਲਜਿੰਦਰ ਸਿੰਘ ਦਾਬੜਾ ਅਤੇ ਖੁਸ਼ਪਾਲ ਸਿੰਘ ਸੰਧੂ ਨੇ ਐਸੋਸੀਏਸ਼ਨ ਵਿਚ ਸ਼ਮੂਲੀਅਤ ਕੀਤੀ ਅਤੇ ਬਕਾਇਦਾ ਤੌਰ 'ਤੇ ਮੈਂਬਰ ਬਣੇ | ਜ਼ਿਲ੍ਹਾ ਜਥੇਬੰਦੀ ਵਲੋਂ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਰਸਮੀ ਸਵਾਗਤ ਕੀਤਾ ਗਿਆ | ਇਸੇ ਤਰ੍ਹਾਂ ਇਸ ਮਹੀਨੇ ਆਪਣਾ ਜਨਮ ਦਿਨ ਮਨਾਉਣ ਵਾਲੇ ਜਸਵੰਤ ਸਿੰਘ ਬਰਾੜ ਤੇ ਕਰਨੈਲ ਸਿੰਘ ਬਰਾੜ ਨੂੰ ਹਾਰ ਪੁਆ ਕੇ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ | ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਨੇ ਸਟੇਜ ਦਾ ਸੰਚਾਲਨ ਕੀਤਾ | ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਮਾਰੂ ਨੀਤੀਆਂ ਦੀ ਪੁਰਜ਼ੋਰ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਜ਼ਿਲ੍ਹਾ ਪ੍ਰੈੱਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸਰਕਾਰੀ ਨੁਮਾਇੰਦੇ ਮੈਡਮ ਪੂਜਾ ਨੇ ਸੀਨੀਅਰ ਸਿਟੀਜ਼ਨਜ ਨੂੰ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ | ਐਸੋਸੀਏਸ਼ਨ ਵਲੋਂ ਮੈਡਮ ਪੂਜਾ ਨੂੰ ਜੀ ਆਇਆ ਕਿਹਾ ਅਤੇ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਧਰਮ ਕਿਨਰਾ, ਕਾਲਾ ਸਿੰਘ ਬੇਦੀ, ਦਿਆਲ ਚੰਦ ਤੂਰ, ਕੁਲਦੀਪ ਸਿੰਘ ਬਰਾੜ, ਕਸ਼ਮੀਰੀ ਲਾਲ ਛਾਬੜਾ, ਸੁਖਮੰਦਰ ਸਿੰਘ ਬੇਦੀ, ਬਲਜੀਤ ਸਿੰਘ ਅਰੋੜਾ, ਸ਼ਾਮ ਲਾਲ ਪਬਲਿਕ ਹੈਲਥ, ਗੁਰਜੰਟ ਸਿੰਘ ਬੱਲਮਗੜ੍ਹ, ਰੋਸ਼ਨ ਲਾਲ ਬੱਤਰਾ, ਓਮ ਪ੍ਰਕਾਸ਼ ਛਾਬੜਾ, ਰਾਜਿੰਦਰ ਪਾਲ ਸਿੰਘ ਅਤੇ ਕੁਲਦੀਪ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੇਵਾ ਮੁਕਤ ਕਰਮਚਾਰੀ ਮੌਜੂਦ ਸਨ |
ਪਿਛਲੀ ਖ਼ਬਰ ਖੇਤੀਬਾੜੀ ਵਿਕਾਸ ਬੈਂਕ ਨੂੰ ਜਿੰਦਰਾ ਮਾਰ ਕੇ ਜ਼ਿਲ੍ਹਾ ਪੱਧਰੀ ਪੱਕਾ ਧਰਨਾ ਕੀਤਾ ਸ਼ੁਰੂ ਅਗਲੀ ਖ਼ਬਰ ਪਿੰਡ ਹਰੀਕੇ ਕਲਾਂ ਵਿਖੇ ਟਰੇਡ ਕਮਿਸ਼ਨ ਵਲੋਂ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।