23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਸਮੇਸ਼ ਪਬਲਿਕ ਸਕੂਲ ਹਰੀਨੌਂ ਵਿਖੇ ਤਿੰਨ ਦਿਨਾਂ ਤਿੱਤਿਆ ਸੋਪਾਨ ਟੈਸਟਿੰਗ ਕੈਂਪ ਸ਼ੁਰੂ <br/>

ਅਜੀਤ ਡੈਸਕ 13-05-2026
ਕੋਟਕਪੂਰਾ, 12 ਮਈ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਡਾਇਰੈਕਟਰ ਪਿ੍ੰਸੀਪਲ ਸੁਰਿੰਦਰ ਕੌਰ ਦੀ ਅਗਵਾਈ 'ਚ ਤਿੰਨ ਰੋਜ਼ਾ ਸਕਾਊਟ ਅਤੇ ਗਾਈਡ ਕੈਂਪ ਸਫ਼ਲਤਾ ਪੂਰਵਕ ਲਗਾਇਆ ਗਿਆ | ਤਿ੍ਤਿਆ ਸੋਪਾਨ ਟੈਸਟਿੰਗ ਕੈਂਪ 'ਚ 95 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਕੈਂਪ ਦੀ ਅਗਵਾਈ ਓਾਕਾਰ ਸਿੰਘ, ਸਟੇਟ ਆਰਗੇਨਾਈਜਿੰਗ ਕਮਿਸ਼ਨਰ ਅਤੇ ਮਨਜੀਤ ਕੌਰ ਅਸਿਸਟੈਂਟ ਸਟੇਟ ਆਰਗਨਾਈਜਿੰਗ ਕਮਿਸ਼ਨਰ ਵਲੋਂ ਕੀਤੀ ਗਈ | ਕੈਂਪ ਦੌਰਾਨ ਮਨਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਸਕਾਊਟ ਅਤੇ ਗਾਈਡ ਦੇ ਇਤਿਹਾਸ, ਨਿਯਮਾਂ ਅਤੇ ਅਨੁਸ਼ਾਸਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਉਪਰੰਤ ਵਿਦਿਆਰਥੀਆਂ ਨੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਨੂੰ ਝੰਡਾ ਗੀਤ ਪ੍ਰਣ ਨਿਯਮਾਂ ਬਾਰੇ ਦੱਸਿਆ ਗਿਆ | ਸਕੂਲ ਦੇ ਪਿ੍ੰਸੀਪਲ ਸੋਮਾ ਦੇਵੀ ਨੇ ਦੱਸਿਆ ਕਿ ਸਕਾਊਟ ਅਤੇ ਗਾਈਡ ਸਿਰਫ਼ ਇਕ ਗਤੀਵਿਧੀ ਨਹੀਂ, ਬਲਕਿ ਇਕ ਸੰਪੂਰਨ ਵਿਕਾਸ ਦੀ ਪ੍ਰਕਿਰਿਆ ਹੈ, ਜਿਸ ਨਾਲ ਵਿਦਿਆਰਥੀਆਂ ਵਿਚ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਉਤਪੰਨ ਹੁੰਦੀ ਹੈ |

ਪਿਛਲੀ ਖ਼ਬਰ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਕਰਾਟੇ ਖਿਡਾਰੀਆਂ ਨੇ ਰਾਜ ਪੱਧਰੀ ਚੈਂਪੀਅਨਸ਼ਿਪ ਜਿੱਤੀ <br/> ਅਗਲੀ ਖ਼ਬਰ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।