23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਧਾਰਮਿਕ ਪ੍ਰੀਖਿਆ ਵਿਚ ਅੱਵਲ ਆਏ ਬੱਚਿਆਂ ਦਾ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 13-05-2026
ਸ੍ਰੀ ਮੁਕਤਸਰ ਸਾਹਿਬ, 12 ਮਈ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ ਅਤੇ ਪਿ੍ੰਸੀਪਲ ਡਾਕਟਰ ਸੰਜੀਵ ਜਿੰਦਲ ਤੇ ਵਾਈਸ ਪਿ੍ੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਲੋਂ ਸਿੱਖ ਮਿਸ਼ਨਰੀ ਕਾਲਜ ਦੁਆਰਾ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚੋਂ ਪਾਸ ਹੋਏ ਵਿਦਿਆਰਥੀਆਂ ਨੂੰ ਸਕੂਲ ਵਿਚ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਡਾ. ਸੰਜੀਵ ਜਿੰਦਲ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਧਾਰਮਿਕ ਸਿੱਖਿਆ ਜੀਵਨ ਵਿਚ ਚੰਗੇ ਸੰਸਕਾਰ, ਅਨੁਸ਼ਾਸਨ ਅਤੇ ਨੈਤਿਕ ਮੁੱਲਾਂ ਦੀ ਪ੍ਰੇਰਣਾ ਦਿੰਦੀ ਹੈ | ਵਾਈਸ ਪਿ੍ੰਸੀਪਲ ਡਾ. ਪਰਮਪ੍ਰੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਧਾਰਮਿਕ ਪ੍ਰੀਖਿਆਵਾਂ ਬੱਚਿਆਂ ਨੂੰ ਆਪਣੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਦੀਆਂ ਹਨ | ਸਮਾਗਮ ਦੌਰਾਨ ਪ੍ਰੀਖਿਆ ਵਿਚੋਂ ਪਾਸ ਹੋਏ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਬਾਬਾ ਫ਼ਰੀਦ ਸਕੂਲ ਛੱਤਿਆਣਾ ਵਿਖੇ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਦਿਆਰਥਣਾਂ ਨੂੰ ਸਾਈਕਲ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।