21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

ਅਜੀਤ ਡੈਸਕ 14-05-2026
ਗਿੱਦੜਬਾਹਾ, 13 ਮਈ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਸ਼ਮੀ ਚਾਵਲਾ ਵਲੋਂ ਨਰਸਿੰਗ ਸਟਾਫ਼ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਨਰਸਾਂ ਸਿਹਤ ਸੇਵਾਵਾਂ ਦੀ ਰੀੜ੍ਹ ਦੀ ਹੱਡੀ ਹਨ | ਜਦੋਂ ਕੋਈ ਮਰੀਜ਼ ਹਸਪਤਾਲ ਵਿਚ ਆਉਂਦਾ ਹੈ ਤਾਂ ਡਾਕਟਰ ਇਲਾਜ ਕਰਦਾ ਹੈ, ਪਰ ਉਸ ਮਰੀਜ਼ ਦੀ ਦੇਖਭਾਲ ਉਸ ਨੂੰ ਦਿਲਾਸਾ ਦੇਣਾ ਅਤੇ ਉਸ ਦੀ ਸਥਿਤੀ 'ਤੇ ਨਜ਼ਰ ਰੱਖਣਾ ਇਕ ਨਰਸ ਦੀ ਜ਼ਿੰਮੇਵਾਰੀ ਹੁੰਦੀ ਹੈ | ਸਵਰਨਜੀਤ ਕੌਰ ਨੇ ਦੱਸਿਆ ਕਿ ਨਰਸਿੰਗ ਸਿਰਫ਼ ਇਕ ਪੇਸ਼ਾ ਹੀ ਨਹੀਂ ਹੈ, ਸਗੋਂ ਮਾਨਵਤਾ ਦੀ ਸੇਵਾ ਕਰਨ ਦਾ ਇਕ ਮੌਕਾ ਹੈ | ਇਸ ਮੌਕੇ ਗਿੱਦੜਬਾਹਾ ਦੇ ਪ੍ਰਸਿੱਧ ਲੇਖਕ ਬਿੱਕਰ ਮਾਣਕ ਨੇ ਆਪਣੀ ਕਵਿਤਾ ਰਾਹੀਂ ਨਰਸਿੰਗ ਸਟਾਫ਼ ਦੇ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸਿਵਲ ਹਸਪਤਾਲ ਗਿੱਦੜਬਾਹਾ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸਫ਼ਾਈ ਕਾਮਿਆਂ ਵਲੋਂ ਸ੍ਰੀ ਮੁਕਤਸਰ ਸਾਹਿਬ ਅਤੇ ਮੰਡੀ ਬਰੀਵਾਲਾ ਵਿਖੇ ਰੋਸ ਮੁਜ਼ਾਹਰਾ ਅਗਲੀ ਖ਼ਬਰ ਐਸ.ਐਮ.ਡੀ. ਸਕੂਲ ਤਿੰਨ ਜ਼ਿਲਿ੍ਹਆਂ 'ਚੋਂ ਪਹਿਲੇ ਸਥਾਨ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।