21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਬਾਬਾ ਫ਼ਰੀਦ ਪਬਲਿਕ ਸਕੂਲ ਛੱਤਿਆਣਾ ਵਿਖੇ 12ਵੀਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 14-05-2026
ਦੋਦਾ, 13 ਮਈ (ਰਵੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ (ਆਰਟਸ ਗਰੁੱਪ) ਦੌਰਾਨ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਛੱਤਿਆਣਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ ਵਿਚੋਂ ਪਹਿਲੇ ਤਿੰਨ ਸਥਾਨ ਹਾਸਿਲ ਕੀਤੇ ਹਨ | ਸਕੂਲ ਦੇ ਐੱਮ.ਡੀ. ਹਰਜੀਤ ਸਿੰਘ ਬਰਾੜ ਅਤੇ ਪਿ੍ੰ. ਪਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਆਰਟਸ ਗਰੁੱਪ ਵਿਚੋਂ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਬਲਕਰਨ ਸਿੰਘ ਨੇ 500 'ਚੋਂ 491 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ, ਨੂਰਪ੍ਰੀਤ ਕੌਰ ਪੁੱਤਰੀ ਗੁਰਚਰਨ ਸਿੰਘ ਨੇ 500 ਵਿਚੋਂ 489 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸੁਖਦੀਪ ਕੌਰ ਪੁੱਤਰੀ ਗੋਬਿੰਦ ਸਿੰਘ ਨੇ 500 ਵਿਚੋਂ 484 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਦਿਆਰਥਣ ਰਮਨਦੀਪ ਕੌਰ ਨੇ ਕਿਹਾ ਕਿ ਉਹ ਰੋਜ਼ਾਨਾ 7 ਤੋਂ 8 ਘੰਟੇ ਪੜ੍ਹਾਈ ਕਰਦੀ ਸੀ, ਜਦੋਂਕਿ ਉਸ ਨੇ ਬਿਨਾਂ ਟਿਊਸ਼ਨ ਤੇ ਸਿਰਫ਼ ਸਕੂਲੀ ਪੜ੍ਹਾਈ ਨਾਲ ਹੀ ਇਹ ਨਤੀਜਾ ਹਾਸਿਲ ਕੀਤਾ ਹੈ | ਵਰਣਨਯੋਗ ਹੈ ਕਿ ਰਮਨਦੀਪ ਕੌਰ ਦੇ ਪਿਤਾ ਇਕ ਕਿਸਾਨ ਅਤੇ ਮਾਤਾ ਘਰੇਲੂ ਔਰਤ ਹਨ | (ਬਾਕੀ ਸਫਾ 6 'ਤੇ)
ਜੀ.ਟੀ.ਬੀ. ਖ਼ਾਲਸਾ ਸਕੂਲ ਵਿਖੇ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ
ਮਲੋਟ, (ਪਾਟਿਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੌ ਫ਼ੀਸਦੀ ਰਿਹਾ | ਸਕੂਲ ਦੇ ਤਿੰਨੇ ਗਰੁੱਪਾਂ (ਸਾਇੰਸ, ਕਾਮਰਸ ਤੇ ਹਿਊਮੈਨਿਟੀ) ਦੇ ਵਿਦਿਆਰਥੀਆਂ ਨੇ ਆਪਣੀ ਚੰਗੀ ਕਾਰਗੁਜ਼ਾਰੀ ਸਦਕਾ ਸ਼ਾਨਦਾਰ ਨਤੀਜੇ ਹਾਸਿਲ ਕੀਤੇ | ਕਾਮਰਸ ਦੀ ਵਿਦਿਆਰਥਣ ਰੀਆ ਪੁੱਤਰੀ ਮਨੋਜ ਕੁਮਾਰ ਨੇ 467/500 (93.4) ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸਾਇੰਸ ਦੀ ਵਿਦਿਆਰਥਣ ਜੈਸਮੀਨ ਕੌਰ ਪੁੱਤਰੀ ਸ਼ਿੰਦਰ ਸਿੰਘ ਤੇ ਹਿਊਮੈਨਿਟੀ ਗਰੁੱਪ ਦੇ ਵਿਦਿਆਰਥੀ ਅਮਿਤੋਜ ਸਿੰਘ ਪੁੱਤਰ ਕੁਲਦੀਪ ਸਿੰਘ ਨੇ 466/500 (93.2) ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਕਾਮਰਸ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਪੁੱਤਰੀ ਨਿਰਮਲ ਸਿੰਘ ਨੇ 460/500 (92) ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਤੇ ਮਾਪਿਆਂ ਦਾ ਨਾਂਂਅਰੌਸ਼ਨ ਕੀਤਾ | ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਦੀਪ ਸਿੰਘ ਸੰਧੂ, ਸਮੁੱਚੀ ਮੈਨੇਜਿੰਗ ਕਮੇਟੀ, ਪਿ੍ੰਸੀਪਲ ਸੋਨੀਆ ਸ਼ਰਮਾ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਸ਼ਾਨਦਾਰ ਭਵਿੱਖ ਲਈ ਆਸ਼ੀਰਵਾਦ ਦਿੱਤਾ |
ਪਿਛਲੀ ਖ਼ਬਰ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਲੱਗੇ ਕੂੜੇ ਦੇ ਢੇਰ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਬਲਾਕ ਲੰਬੀ ਦੀਆਂ ਸੀ.ਐੱਚ.ਓਜ਼. ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।