20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ਼ਿਵਾਲਿਕ ਪਬਲਿਕ ਸਕੂਲ ਵਿਖੇ ਕਾਮਰਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 14-05-2026
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਕਾਮਰਸ ਗਰੁੱਪ ਦੇ ਕੁੱਲ 22 ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਦਿਤੀ, ਜਿਨ੍ਹਾਂ ਵਿਚੋਂ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ | ਵਿਦਿਆਰਥੀ ਸੰਚਿਤ ਸਪੁੱਤਰ ਦੀਪਕ ਕੁਮਾਰ ਨੇ 474/500 (94.8 ਪ੍ਰਤੀਸ਼ਤ) ਅੰਕ ਲੈ ਕੇ ਪਹਿਲਾ, ਸਤਨਾਮ ਸਿੰਘ ਸਪੁੱਤਰ ਬੋਹੜ ਸਿੰਘ ਨੇ 444/500 (88.8 ਪ੍ਰਤੀਸ਼ਤ) ਅੰਕ ਲੈ ਕੇ ਦੂਜਾ ਅਤੇ ਗੁਰਫਤਿਹਬੀਰ ਸਿੰਘ ਸਪੁੱਤਰ ਵਰਿੰਦਰ ਸਿੰਘ ਨੇ 425/500 (85 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲਿ ਕੀਾਤ | ਇਸ ਮੌਕੇ ਪਿ੍ੰਸੀਪਲ ਕੁਸਮ ਪਰੂਥੀ, ਡਾਇਰੈਕਟਰ ਰਾਕੇਸ਼ ਪਰੂਥੀ, ਪ੍ਰਧਾਨ ਨਰੇਸ਼ ਪਰੂਥੀ ਤੇ ਪ੍ਰਬੰਧਕ ਸਾਗਰ ਪਰੂਥੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਫ਼ਲਤਾ ਦਾ ਸਿਹਰਾ ਮਿਹਨਤੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ਼ ਸਿਰ ਬੰਨਿ੍ਹਆ |
ਪਿਛਲੀ ਖ਼ਬਰ ਨਗਰ ਕੌਂਸਲ ਜੈਤੋ ਦੇ ਸਾਬਕਾ ਵਾਈਸ ਪ੍ਰਧਾਨ ਸ਼ੇਰ ਸਿੰਘ ਸ਼ੇਰਾ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।