20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਚਲਾਨ ਦੀ ਬਣਦੀ ਰਕਮ ਤੁਰੰਤ ਦਫ਼ਤਰ ਵਿਖੇ ਜਮ੍ਹਾਂ ਕਰਵਾਈ ਜਾਵੇ-ਏ.ਆਰ.ਟੀ.ਓ.

ਅਜੀਤ ਡੈਸਕ 14-05-2026
ਸ੍ਰੀ ਮਕਤਸਰ ਸਾਹਿਬ, 13 ਮਈ (ਹਰਮਹਿੰਦਰ ਪਾਲ)-ਪੰਜਾਬ ਰਾਜ ਵਿਚ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਆਰ.ਟੀ.ਓ. ਦਫ਼ਤਰ ਅਤੇ ਟ੍ਰੈਫ਼ਿਕ ਪੁਲਿਸ ਵਲੋਂ ਚਲਾਨ ਕੀਤੇ ਜਾਂਦੇ ਹਨ | ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਸੈਕਸ਼ਨ 167 ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਾ ਕਰਨ ਦੀ ਸੂਰਤ ਵਿਚ ਟਰਾਂਸਪੋਰਟ ਵਿਭਾਗ ਵਲੋਂ ਵਹੀਕਲਾਂ ਨੂੰ ਬਲੈਕ ਲਿਸਟ ਕਰ ਦਿੱਤਾ ਜਾਂਦਾ ਹੈ | ਇਹ ਜਾਣਕਾਰੀ ਸਹਾਇਕ ਰਿਜਨਲ ਟਰਾਂਸਪੋਰਟ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਜਸਵਿੰਦਰ ਸਿੰਘ ਵਲੋਂ ਸਾਂਝੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਵਹੀਕਲ ਬਲੈਕ ਲਿਸਟ ਹੋਣ 'ਤੇ ਸੰਬੰਧਿਤ ਵਹੀਕਲ ਮਾਲਕ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਕਿ ਬੀਮਾ, ਪ੍ਰਦੂਸ਼ਣ, ਪਾਸਿੰਗ, ਟਰਾਂਸਫ਼ਰ ਆਦਿ ਦਾ ਲਾਭ ਨਹੀਂ ਲੈ ਸਕਦਾ ਅਤੇ ਚਲਾਨ ਦਾ ਭੁਗਤਾਨ ਨਾ ਕਰਨ ਦੀ ਸੂਰਤ ਵਿਚ ਮੋਟਰ ਵਹੀਕਲ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਟਰਾਂਸਪੋਰਟ/ਪੁਲਿਸ ਵਿਭਾਗ ਵਲੋਂ ਵਹੀਕਲ ਨੂੰ ਜ਼ਬਤ ਕਰ ਲਿਆ ਜਾਵੇਗਾ | ਉਨ੍ਹਾਂ ਸੰਬੰਧਿਤ ਵਹੀਕਲ ਮਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਹੀਕਲਾਂ ਦੇ ਚਲਾਨ ਦੀ ਰਕਮ ਆਰ.ਟੀ.ਓ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਤੁਰੰਤ ਜਮ੍ਹਾਂ ਕਰਵਾਈ, ਤਾਂ ਜੋ ਕਿਸੇ ਕਿਸਮ ਦੀ ਕਾਨੂੰਨੀ ਕਾਰਵਾਈ ਤੋਂ ਬਚਿਆ ਜਾ ਸਕੇ |
ਪਿਛਲੀ ਖ਼ਬਰ ਸਰਕਾਰੀ ਸਕੂਲ ਉਦੇਕਰਨ ਵਿਖੇ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਬੱਬੂ ਖੁੰਗਰ ਤੇ ਸੁਰਿੰਦਰ ਖੁੰਗਰ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।