20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਨੈਸ਼ਨਲ ਟੈਕਨਾਲੋਜੀ ਦਿਵਸ ਮਨਾਇਆ

ਅਜੀਤ ਡੈਸਕ 14-05-2026
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਵਲੋਂ ਮਾਈ ਭਾਰਤ ਪੋਰਟਲ ਅਧੀਨ ਅੱਜ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਮੌੜ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਇੰਟਰਨੈਸ਼ਨਲ ਟੈਕਨਾਲੋਜੀ ਦਿਵਸ ਜ਼ਿਲ੍ਹਾ ਯੂਥ ਅਫ਼ਸਰ ਤਨਵੀ ਅਗਰਵਾਲ ਅਤੇ ਪਿ੍ੰਸੀਪਲ ਹਰਪਾਲ ਕੌਰ ਦੀ ਅਗਵਾਈ ਵਿੱਚ ਮਨਾਇਆ ਗਿਆ | ਜ਼ਿਲ੍ਹਾ ਯੂਥ ਅਫ਼ਸਰ ਤਨਵੀ ਅਗਰਵਾਲ ਦੀ ਅਗਵਾਈ ਹੇਠ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਨੌਜਵਾਨਾਂ ਦੇ ਸਰਵਾਂਗੀਣ ਵਿਕਾਸ ਅਤੇ ਸਮਾਜਿਕ ਜਾਗਰੂਕਤਾ ਲਈ 'ਮੇਰਾ ਯੁਵਾ ਭਾਰਤ' ਅਧੀਨ ਵੱਖ-ਵੱਖ ਗਤੀਵਿਧੀਆਂ ਨਿਰੰਤਰ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਦੇਸ਼ ਸੇਵਾ, ਸਮਾਜਿਕ ਜ਼ਿੰਮੇਵਾਰੀਆਂ ਅਤੇ ਰਾਸ਼ਟਰ ਨਿਰਮਾਣ ਨਾਲ ਜੋੜਨਾ ਹੈ | ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਸਮੇਂ-ਸਮੇਂ 'ਤੇ ਜਾਗਰੂਕਤਾ ਰੈਲੀਆਂ, ਸੈਮੀਨਾਰ, ਵਰਕਸ਼ਾਪਾਂ, ਖੇਡ ਮੁਕਾਬਲੇ, ਸੱਭਿਆਚਾਰਕ ਪ੍ਰੋਗਰਾਮ, ਸਫ਼ਾਈ ਅਭਿਆਨ, ਰੁੱਖ ਲਗਾਉਣ ਮੁਹਿੰਮਾਂ, ਯੋਗਾ ਕੈਂਪ ਅਤੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ | ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਨੌਜਵਾਨਾਂ ਉਨ੍ਹਾਂ ਨੂੰ ਸਮਾਜਿਕ ਸੇਵਾ ਲਈ ਉਤਸਾਹਿਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਇਸ ਵਿਚ ਡਰਾਇੰਗ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਅਧਿਆਪਕਾ ਸ੍ਰੀਮਤੀ ਨੀਤਿਕਾ ਵਲੋਂ ਟੈਕਨਾਲੋਜੀ ਦਿਵਸ ਸੰਬੰਧੀ ਵਿਚਾਰ ਦਿੱਤੇ ਗਏ | ਡਰਾਇੰਗ ਮੁਕਾਬਲੇ ਵਿਚ ਪਹਿਲਾ ਸਥਾਨ ਸੁਖਪ੍ਰੀਤ ਸਿੰਘ, ਦੂਜਾ ਸਥਾਨ ਪਿ੍ੰਸ ਅਤੇ ਤੀਜਾ ਸਥਾਨ ਮੰਗੇ ਨੂੰ ਮਿਲਿਆ, ਜਿਨ੍ਹਾਂ ਨੂੰ ਮੌਕੇ 'ਤੇ ਹੀ ਸਨਮਾਨ ਚਿੰਨ੍ਹ ਦਿੱਤੇ ਗਏ | ਅੰਤ ਵਿਚ ਪਿ੍ੰਸੀਪਲ ਹਰਪਾਲ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਹਰਪਾਲ ਕੌਰ ਦਾ ਸਨਮਾਨ ਚਿੰਨ੍ਹ ਦੇ ਕੇ ਧੰਨਵਾਦ ਕੀਤਾ ਗਿਆ | ਮੰਚ ਸੰਚਾਲਨ ਦੀ ਭੂਮਿਕਾ ਚਰਨ ਦਾਸ ਨੇ ਨਿਭਾਈ | ਇਸ ਮੌਕੇ ਰਾਜਵਿੰਦਰ ਕੌਰ, ਦਫ਼ਤਰ ਸਹਾਇਕ ਬਬੀਤਾ, ਗੁਰਜੀਤ ਕੌਰ, ਮਨਦੀਪ ਕੌਰ, ਸੀਮਾ ਰਾਣੀ, ਤਰਨਪ੍ਰੀਤ ਕੌਰ, ਲਵਪ੍ਰੀਤ ਕੌਰ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ ਅਤੇ ਸ਼ੀਨਮ ਹਾਜ਼ਰ ਸਨ |
ਪਿਛਲੀ ਖ਼ਬਰ ਐੱਚ.ਐੱਸ. ਹਾਈ ਸਕੂਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਭੋਲੇ ਦੀ ਫ਼ੌਜ ਮਲੋਟ ਵਲੋਂ ਸੀ.ਐੱਚ.ਸੀ. ਦੋਦਾ ਨੂੰ ਪੱਖੇ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।