09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜਸਪ੍ਰੀਤ ਸਿੰਘ ਛਾਬੜਾ ਨੂੰ ਭਾਈ ਘਨਈਆ ਜੀ ਜੀਵਨ ਰੱਖਿਆ ਐਵਾਰਡ ਮਿਲਿਆ

ਅਜੀਤ ਡੈਸਕ 15-05-2026
ਸ੍ਰੀ ਮਕਤਸਰ ਸਾਹਿਬ, 14 ਮਈ (ਹਰਮਹਿੰਦਰ ਪਾਲ)-ਪੰਜਾਬ ਰਾਜ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਦੇ ਮੈਂਬਰ ਜਸਪ੍ਰੀਤ ਸਿੰਘ ਛਾਬੜਾ ਨੂੰ ਪੰਜਾਬ ਪੁਲਿਸ ਵਲੋਂ ਭਾਈ ਘਨਈਆ ਜੀ ਜੀਵਨ ਰੱਖਿਆ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਐਵਾਰਡ ਐੱਸ.ਐੱਸ.ਪੀ. ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ ਹੇਠ ਡੀ.ਐੱਸ.ਪੀ. ਟ੍ਰੈਫ਼ਿਕ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਦਿੱਤਾ ਗਿਆ | ਜਸਪ੍ਰੀਤ ਸਿੰਘ ਛਾਬੜਾ ਪਿਛਲੇ 20 ਸਾਲਾਂ ਤੋਂ ਵੱਧ ਸੜਕ ਸੁਰੱਖਿਆ ਉਪਰ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਵਲੋਂ ਸਮੇਂ-ਸਮੇਂ 'ਤੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਸੜਕੀ ਹਾਦਸਿਆਂ ਦੌਰਾਨ ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਉਣ ਵਿਚ ਮਦਦ ਕੀਤੀ ਜਾ ਰਹੀ | ਇਸ ਨੂੰ ਲੈ ਕੇ ਡੀ.ਐੱਸ.ਪੀ. ਟ੍ਰੈਫ਼ਿਕ ਰਸ਼ਪਾਲ ਸਿੰਘ ਵਲੋਂ ਸਥਾਨਕ ਤਨੇਜਾ ਪੈਟਰੋਲ ਪੰਪ ਵਿਖੇ ਰੱਖੇ ਗਏ ਸੈਮੀਨਾਰ ਦੌਰਾਨ ਜਸਪ੍ਰੀਤ ਸਿੰਘ ਛਾਬੜਾ ਨੂੰ ਭਾਈ ਘਨਈਆ ਜੀ ਜੀਵਨ ਰੱਖਿਆ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸਪ੍ਰੀਤ ਸਿੰਘ ਛਾਬੜਾ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਦੌਰਾਨ ਪੈਟਰੋਲ ਪੰਪ ਦੇ ਮਾਲਕ ਰਿਸ਼ੀ ਤਨੇਜਾ ਤੇ ਟ੍ਰੈਫ਼ਿਕ ਪੁਲਿਸ ਦੇ ਮੁਨਸ਼ੀ ਹਾਜ਼ਰ ਸਨ |
ਪਿਛਲੀ ਖ਼ਬਰ ਕਾਲਾ ਸਿੰਘ ਬੇਦੀ ਇੰਟਕ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਖੇਤੀਬਾੜੀ ਮੰਤਰੀ ਦੇ ਹਲਕੇ 'ਚ ਨਹੀਂ ਖੇਤੀਬਾੜੀ ਅਫ਼ਸਰ, ਪੰਜਾਬ 'ਚ 223 'ਚੋਂ 95 ਅਸਾਮੀਆਂ ਖਾਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।