09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁਕਤੀਸਰ ਵੈੱਲਫ਼ੇਅਰ ਕਲੱਬ ਦੀ ਟੀਮ ਨੇ ਸੌਂਪੀ 100 ਮੈਂਬਰੀ ਸੂਚੀ

ਅਜੀਤ ਡੈਸਕ 15-05-2026
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਵੈੱਲਫ਼ੇਅਰ ਕਲੱਬ (ਰਜਿ.) ਨੈਸ਼ਨਲ ਐਵਾਰਡੀ ਸੰਸਥਾ ਵਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਨੂੰ 100 ਮੈਂਬਰੀ ਟੀਮ ਦੀ ਸੂਚੀ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਦੀ ਅਗਵਾਈ ਹੇਠ ਸੌਂਪੀ ਗਈ | ਪਿਛਲੇ ਦਿਨਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਸ਼ਾਸਨ ਕੰਪਲੈਕਸ ਵਿਚ ਕਰਵਾਈ ਗਈ ਮੋਕ ਡਰਿਲ ਦੌਰਾਨ ਸ. ਛਾਬੜਾ ਨੇ ਪ੍ਰਸ਼ਾਸਨ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਕੁਦਰਤੀ ਆਫ਼ਤਾਂ ਸਮੇਂ ਮੁਕਤੀਸਰ ਵੈੱਲਫ਼ੇਅਰ ਕਲੱਬ ਦੀ ਟੀਮ ਵਲੋਂ 100 ਮੈਂਬਰੀ ਵਲੰਟੀਅਰ ਟੀਮ ਦੀ ਸੂਚੀ ਦਿੱਤੀ ਜਾਵੇਗੀ, ਤਾਂ ਜੋ ਇਹ ਟੀਮ ਕੁਦਰਤੀ ਆਫ਼ਤਾਂ ਸਮੇਤ ਲੋਕਾਂ ਦੀ ਮਦਦ ਲਈ ਵਧ-ਚੜ੍ਹ ਕੇ ਆਪਣਾ ਯੋਗਦਾਨ ਪਾ ਸਕੇ | ਇਸ ਦੌਰਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਜੇਕਰ ਕੋਈ ਕੁਦਰਤੀ ਆਫ਼ਤ ਭੂਚਾਲ ਹੜ੍ਹ ਜਾਂ ਐਕਸੀਡੈਂਟ ਜਾਂ ਹੋਰ ਕੋਈ ਆਫ਼ਤ ਆਉਂਦੀ ਹੈ ਤਾਂ ਇਹ ਟੀਮ ਹਮੇਸ਼ਾ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹੇਗੀ | ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡੈਵਿਡ ਗੋਇਲ ਨੇ ਸੰਸਥਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਸਥਾ ਦੇ ਵਲੰਟੀਅਰ ਬਿਨਾਂ ਕਿਸੇ ਭੇਦਭਾਵ ਲਾਲਚ ਤੋਂ ਜੋ ਸੇਵਾ ਕਰ ਰਹੇ ਹਨ, ਇਨ੍ਹਾਂ ਦੀ ਭੂਮਿਕਾ ਸ਼ਲਾਘਾਯੋਗ ਹੈ | ਇਸ ਮੌਕੇ ਦੀਪਾਸੂ ਕੁਮਾਰ, ਡਾਕਟਰ ਵਿਜੇ ਬਜਾਜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਟੁੱਟੀਆਂ ਸੜਕਾਂ, ਦੂਸ਼ਿਤ ਪਾਣੀ ਤੇ ਸੀਵਰੇਜ ਤੋਂ ਪ੍ਰੇਸ਼ਾਨ ਲੋਕਾਂ ਨੇ ਅਧਿਕਾਰੀਆਂ ਨੂੰ ਦਿੱਤੇ ਮੰਗ ਪੱਤਰ ਅਗਲੀ ਖ਼ਬਰ ਕਾਲਾ ਸਿੰਘ ਬੇਦੀ ਇੰਟਕ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।