09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

-ਮਾਮਲਾ ਟਰਾਲੇ ਵਲੋਂ ਮਜ਼ਦੂਰਾਂ ਨੂੰ ਕੁਚਲਣ ਦਾ-

ਅਜੀਤ ਡੈਸਕ 15-05-2026
ਮਲੋਟ, 14 ਮਈ (ਪਾਟਿਲ, ਅਜਮੇਰ ਸਿੰਘ ਬਰਾੜ)-ਮਲੋਟ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਦੋ ਮਜ਼ਦੂਰਾਂ ਦੀ ਮੌਤ ਤੋਂ ਬਾਅਦ ਅੱਜ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕਾ ਡਾ. ਬਲਜੀਤ ਕੌਰ ਨੇ ਮੌਕੇ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨਾਲ ਐੱਸ.ਡੀ.ਐੱਮ. ਤੇ ਤਹਿਸੀਲਦਾਰ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗੀ ਦੱਸਿਆ ਅਤੇ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਈ | ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਰਿਲੀਫ਼ ਫ਼ੰਡ ਵਿਚੋਂ ਮਿ੍ਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਆਰਥਿਕ ਸਹਾਇਤਾ ਜਲਦੀ ਤੋਂ ਜਲਦੀ ਮੁਹੱਈਆ ਕਰਵਾਈ ਜਾਵੇਗੀ | ਇਸ ਤੋਂ ਇਲਾਵਾ ਸਰਕਾਰ ਵਲੋਂ ਵੱਧ ਤੋਂ ਵੱਧ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਇਸ ਮੁਸ਼ਕਿਲ ਘੜੀ ਵਿਚ ਪਰਿਵਾਰਾਂ ਨੂੰ ਸਹਾਰਾ ਮਿਲ ਸਕੇ | ਹਾਦਸੇ ਦੇ ਕਾਰਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਦੀ ਅਣਗਹਿਲੀ ਕਾਰਨ ਇਹ ਭਿਆਨਕ ਘਟਨਾ ਵਾਪਰੀ ਹੈ | ਉਨ੍ਹਾਂ ਪੁਲਿਸ ਵਿਭਾਗ ਅਤੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਦੋਸ਼ੀ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿਚ ਲਿਆਂਦੀ ਜਾਵੇ | ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਾਮਲੇ ਵਿਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੀੜਤਾਂ ਨੂੰ ਪੂਰਾ ਇਨਸਾਫ਼ ਮਿਲੇਗਾ | ਕੈਬਨਿਟ ਮੰਤਰੀ ਨੇ ਭਾਵੁਕ ਹੁੰਦਿਆਂ ਕਿਹਾ ਕਿ ਮਜ਼ਦੂਰ ਵਿਚਾਰੇ ਰੋਜ਼ੀ-ਰੋਟੀ ਲਈ ਸਵੇਰੇ ਇਕੱਠੇ ਹੋਏ ਸਨ, ਪਰ ਅਚਾਨਕ ਵਾਪਰੇ ਇਸ ਕਹਿਰ ਨੇ ਪਰਿਵਾਰਾਂ ਨੂੰ ਗਹਿਰਾ ਸਦਮਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਹ ਹਰ ਪੱਖੋਂ ਆਪਣੇ ਮਜ਼ਦੂਰ ਭਰਾਵਾਂ ਦੇ ਨਾਲ ਖੜ੍ਹੇ ਹਨ ਅਤੇ ਜਿੱਥੇ ਵੀ ਕਿਸੇ ਮਦਦ ਦੀ ਲੋੜ ਹੋਵੇਗੀ, ਉਹ ਨਿੱਜੀ ਤੌਰ 'ਤੇ ਵੀ ਸਹਾਇਤਾ ਕਰਨਗੇ |
ਪਿਛਲੀ ਖ਼ਬਰ ਮਲੋਟ ਨਗਰ ਕੌਂਸਲ ਚੋਣਾਂ : ਆਮ ਆਦਮੀ ਪਾਰਟੀ ਵਲੋਂ 8 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।