09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਡਾ. ਹੰਸ ਰਾਜ ਕੱਕੜ 'ਆਪ' 'ਚ ਸ਼ਾਮਿਲ

ਡਾ. ਹੰਸ ਰਾਜ ਕੱਕੜ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਉਂਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ | ਤਸਵੀਰ: ਪਾਟਿਲ <br/> 15-05-2026
ਮਲੋਟ, 14 ਮਈ (ਪਾਟਿਲ)-ਮਲੋਟ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਸਿਆਸੀ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸੀਨੀਅਰ ਆਗੂ ਡਾ. ਹੰਸ ਰਾਜ ਕੱਕੜ ਕਾਂਗਰਸ ਦਾ ਪੱਲਾ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | 'ਆਪ' ਆਗੂ ਨਰੇਸ਼ ਜੱਗਾ ਦੀ ਪ੍ਰੇਰਨਾ ਸਦਕਾ ਡਾ. ਕੱਕੜ ਨੂੰ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕਾ ਡਾ. ਬਲਜੀਤ ਕੌਰ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ | ਇਸ ਮੌਕੇ ਡਾ. ਹੰਸ ਰਾਜ ਕੱਕੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਇਮਾਨਦਾਰ ਕਾਰਜਸ਼ੈਲੀ ਤੋਂ ਬੇਹੱਦ ਪ੍ਰਭਾਵਿਤ ਹਨ | ਡਾ. ਕੱਕੜ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਡਾ. ਹੰਸ ਰਾਜ ਕੱਕੜ ਵਰਗੇ ਸੂਝਵਾਨ ਤੇ ਤਜ਼ਰਬੇਕਾਰ ਆਗੂ ਦਾ ਪਾਰਟੀ ਵਿਚ ਆਉਣਾ ਬਹੁਤ ਖ਼ੁਸ਼ੀ ਵਾਲੀ ਗੱਲ ਹੈ | ਇਸ ਮੌਕੇ 'ਆਪ' ਆਗੂ ਨਰੇਸ਼ ਜੱਗਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕਈ ਹੋਰ ਪ੍ਰਭਾਵਸ਼ਾਲੀ ਸ਼ਖ਼ਸੀਅਤਾਂ ਵੀ ਪਾਰਟੀ ਵਿਚ ਸ਼ਾਮਿਲ ਹੋਣਗੀਆਂ |
ਪਿਛਲੀ ਖ਼ਬਰ ਵਿਰੋਧ ਤੋਂ ਬਾਅਦ ਰਿਜ਼ਰਵ ਵਾਰਡਾਂ 'ਚ ਹੋਇਆ ਬਦਲਾਅ ਅਗਲੀ ਖ਼ਬਰ ਵੋਟਰ ਸੂਚੀਆਂ 'ਚ ਵੋਟਰਾਂ ਦੀ ਕੀਤੀ ਗਈ ਅਦਲਾ ਬਦਲੀ-ਰਾਜਾ ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।