08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜੇ.ਐੱਨ.ਜੇ. ਡੀ.ਏ.ਵੀ. ਪਬਲਿਕ ਸਕੂਲ ਵਿਖੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 15-05-2026
ਗਿੱਦੜਬਾਹਾ, 14 ਮਈ (ਪਰਮਜੀਤ ਸਿੰਘ ਥੇੜ੍ਹੀ)-ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸੰਬੰਧੀ ਪਿ੍ੰ. ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਇਸ ਵਾਰ ਸਕੂਲ ਦੇ 115 ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿਚੋਂ 22 ਵਿਦਿਆਰਥੀਆਂ ਨੇ 90 ਫ਼ੀਸਦੀ ਅਤੇ 60 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਾਮਰਸ ਗਰੁੱਪ ਦੇ ਨਤੀਜਿਆਂ ਦੌਰਾਨ ਏਕਮਜੋਤ ਸਿੰਘ ਨੇ 96.4 ਫ਼ੀਸਦੀ ਅੰਕਾਂ ਨਾਲ ਪਹਿਲਾ, ਮਨਵੀਰ ਸਿੰਘ ਨੇ 95.6 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਜੈਸਮੀਨ ਕੌਰ ਨੇ 95.4 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸੇ ਤਰ੍ਹਾਂ ਆਰਟਸ ਗਰੁੱਪ ਵਿਚ ਮੰਨਤ ਨੇ 95.2 ਫ਼ੀਸਦੀ ਅੰਕਾਂ ਨਾਲ ਪਹਿਲਾ, ਅਰਸ਼ਦੀਪ ਕੌਰ ਨੇ 93.6 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਜਸਲੀਨ ਧਾਲੀਵਾਲ ਨੇ 93.4 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਾਇੰਸ ਗਰੁੱਪ ਦੇ ਨਤੀਜਿਆਂ ਵਿਚ ਰੂਹਾਨੀ ਨਰੂਲਾ ਨੇ 94.8 ਫ਼ੀਸਦੀ ਅੰਕਾਂ ਨਾਲ ਪਹਿਲਾ, ਹਰਸਿਮਰਤ ਕੌਰ ਨੇ 88.8 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਯਾਦਵਿੰਦਰ ਕੌਰ ਨੇ 86.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਵਿਦਿਆਰਥੀਆਂ ਦੇ ਇਸ ਸ਼ਾਨਦਾਰ ਨਤੀਜੇ 'ਤੇ ਸਕੂਲ ਦੇ ਵਾਈਸ ਚੇਅਰਮੈਨ ਅਰਵਿੰਦ ਘਈ, ਮੈਨੇਜਰ ਡਾ. ਸਤਵੰਤ ਕੌਰ ਭੁੱਲਰ, ਆਰ.ਏ. ਸ਼ਮਿਤਾ ਸ਼ਰਮਾ ਅਤੇ ਲੋਕਲ ਮੈਨੇਜਿੰਗ ਕਮੇਟੀ ਦੇ ਸਮੂਹ ਮੈਂਬਰਾਂ ਨੇ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਕਾਂਗਰਸ-ਸੀ.ਪੀ.ਆਈ. ਗਠਜੋੜ ਨਾਲ ਮਲੋਟ ਨਗਰ ਕੌਂਸਲ ਚੋਣਾਂ 'ਚ ਸਿਆਸੀ ਸਰਗਰਮੀਆਂ ਤੇਜ਼ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ 12ਵੀਂ ਹਿਊਮੈਨਟੀਜ਼ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।