08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕਾਂਗਰਸ-ਸੀ.ਪੀ.ਆਈ. ਗਠਜੋੜ ਨਾਲ ਮਲੋਟ ਨਗਰ ਕੌਂਸਲ ਚੋਣਾਂ 'ਚ ਸਿਆਸੀ ਸਰਗਰਮੀਆਂ ਤੇਜ਼

ਅਜੀਤ ਡੈਸਕ 15-05-2026
ਮਲੋਟ, 14 ਮਈ (ਪਾਟਿਲ)-ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਵਲੋਂ ਹਲਕਾ ਮਲੋਟ ਨਗਰ ਕੌਂਸਲ ਚੋਣਾਂ ਸੰਬੰਧੀ ਵੱਖ-ਵੱਖ ਵਾਰਡਾਂ ਤੋਂ ਆਏ ਉਮੀਦਵਾਰਾਂ ਅਤੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਚੋਣਾਂ ਲਈ ਰਣਨੀਤੀ, ਲੋਕ ਮੁੱਦਿਆਂ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੀ.ਪੀ.ਆਈ. ਦੇ ਜਨਰਲ ਸਕੱਤਰ ਮਾਸਟਰ ਸੁਦਰਸ਼ਨ ਸਿੰਘ ਜੱਗਾ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਕਾਂਗਰਸ ਤੇ ਸੀ.ਪੀ.ਆਈ. ਵਿਚਕਾਰ ਸਮਝੌਤਾ ਹੋਇਆ | ਫ਼ੈਸਲਾ ਕੀਤਾ ਗਿਆ ਕਿ ਕਾਂਗਰਸ 27 ਵਿਚੋਂ 26 ਵਾਰਡਾਂ 'ਤੇ ਚੋਣ ਲੜੇਗੀ, ਜਦਕਿ ਵਾਰਡ ਨੰਬਰ 13 ਤੋਂ ਸੀ.ਪੀ.ਆਈ. ਦੀ ਉਮੀਦਵਾਰ ਪ੍ਰੇਮ ਲਤਾ ਚੋਣ ਮੈਦਾਨ ਵਿਚ ਹੋਣਗੇ | ਜ਼ਿਲ੍ਹਾ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਨੇ ਕਿਹਾ ਕਿ ਮਲੋਟ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਉਮੀਦਵਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਜਾ ਸਕਦੀ ਹੈ ਅਤੇ ਪਾਰਟੀ ਪੂਰੀ ਤਿਆਰੀ ਨਾਲ ਚੋਣ ਮੈਦਾਨ ਵਿਚ ਉਤਰ ਰਹੀ ਹੈ | ਮਾਸਟਰ ਸੁਦਰਸ਼ਨ ਸਿੰਘ ਜੱਗਾ ਨੇ ਕਿਹਾ ਕਿ ਉਹ ਸਿਰਫ਼ ਸੀ.ਪੀ.ਆਈ. ਦੇ ਉਮੀਦਵਾਰ ਦਾ ਹੀ ਨਹੀਂ, ਸਗੋਂ ਕਾਂਗਰਸ ਦੇ ਹਰ ਉਮੀਦਵਾਰ ਦਾ ਵੀ ਡਟ ਕੇ ਸਹਿਯੋਗ ਕਰਨਗੇ | ਮੀਟਿੰਗ ਵਿਚ ਮਲੋਟ ਦੇ ਅਬਜ਼ਰਵਰ ਸੁਧੀਰ ਭਾਦੂ ਖ਼ਾਸ ਤੌਰ 'ਤੇ ਮੌਜੂਦ ਰਹੇ | ਇਸ ਮੌਕੇ ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਜਤਿੰਦਰ ਕੁਮਾਰ ਪਿੰਟਾ ਅਹੂਜਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਈਸ਼ਰ ਸਿੰਘ ਨਾਨਕਸਰ ਪਬਲਿਕ ਸਕੂਲ ਵਿਖੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਜੇ.ਐੱਨ.ਜੇ. ਡੀ.ਏ.ਵੀ. ਪਬਲਿਕ ਸਕੂਲ ਵਿਖੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।