08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਾਡਲ ਸਕੂਲ ਫੁੱਲੂਖੇੜਾ ਵਿਖੇ 10ਵੀਂ ਤੇ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 15-05-2026
ਲੰਬੀ, 14 ਮਈ (ਮੇਵਾ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨੇ ਗਏ, ਜਿਸ ਵਿਚ ਮਾਡਲ ਸਕੂਲ ਫੁੱਲੂਖੇੜਾ ਦੇ ਸਾਰੇ ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਉਪਰ ਅੰਕ ਲੈ ਕੇ ਵਧੀਆ ਨਤੀਜੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਨ੍ਹਾਂ ਪ੍ਰੀਖਿਆਵਾਂ ਵਿਚ ਵਿਦਿਆਰਥੀ ਜਸ਼ਨ ਕੁਮਾਰ ਨੇ 87.2 ਫ਼ੀਸਦੀ ਅੰਕ ਲੈ ਕੇ ਪਹਿਲਾ, ਸੋਮਨਪ੍ਰੀਤ ਕੌਰ ਤੇ ਬਵਨਪ੍ਰੀਤ ਕੌਰ ਨੇ 83.40 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆ ਵਿਚੋਂ ਵਿਦਿਆਰਥਨ ਰਤਨਜੋਤ ਕੌਰ ਨੇ 89.53 ਫ਼ੀਸਦੀ ਅੰਕ ਲੈ ਕੇ ਪਹਿਲਾ, ਸੁਖਮਨ ਕੌਰ ਨੇ 86.6 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਕੇਸ਼ਵ ਨੇ 82.4 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਦਸਵੀਂ ਤੇ ਬਾਰ੍ਹਵੀਂ ਕਲਾਸ ਵਿਚੋਂ ਪਹਿਲੀਆਂ ਤਿੰਨੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ੰ ਪਿ੍ੰਸੀਪਲ ਓਨਮਦੀਪ ਸਿੰਘ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਵਧਾਈ ਦਿੱਤੀ |
ਪਿਛਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬਾਬਾ ਈਸ਼ਰ ਸਿੰਘ ਨਾਨਕਸਰ ਪਬਲਿਕ ਸਕੂਲ ਵਿਖੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।