07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਅਜੀਤ ਡੈਸਕ 16-05-2026
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਰੋਡਵੇਜ਼ ਡੀਪੂ ਦੇ ਗੇਟ ਅੱਗੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਬੋਲਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ | ਸਰਕਾਰੀ ਬੱਸਾਂ ਪਾਉਣ ਵਿਚ ਚਾਰ ਸਾਲਾਂ ਤੋਂ ਫ਼ੇਲ੍ਹ ਸਰਕਾਰ ਹੁਣ ਵਿਭਾਗ ਵਿਚ ਕਿੱਲੋਮੀਟਰ ਸਕੀਮ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਪਾ ਕੇ ਨਿੱਜੀਕਰਨ ਕਰਨ ਵੱਲ ਤੁਰੀ ਹੈ | ਪਿਛਲੇ 4 ਸਾਲਾਂ ਦੌਰਾਨ ਕਰੀਬ 400 ਤੋਂ 500 ਸਰਕਾਰੀ ਬੱਸਾਂ ਕੰਡਮ ਹੋ ਚੁੱਕੀਆਂ ਹਨ | ਬੱਸਾਂ ਤਾਂ ਕੀ ਪਾਉਣੀਆਂ ਪਹਿਲੀਆਂ ਬੱਸਾਂ ਦੇ ਟਾਇਰ ਤੇ ਸਪੇਅਰ ਪਾਰਟ ਤੱਕ ਨਹੀਂ ਆ ਰਿਹਾ | ਦੂਜੇ ਪਾਸੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ | ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਉਪਰ 307 ਦੇ ਪਰਚੇ ਦਰਜ ਕਰਕੇ ਜੇਲ੍ਹਾਂ ਵਿਚ ਬੰਦ ਕੀਤਾ ਗਿਆ ਹੈ | ਗੇਟ ਰੈਲੀਆਂ ਕਰਕੇ ਮੁੱਖ ਦਫ਼ਤਰ ਵਲੋਂ ਜਾਰੀ ਕੀਤੇ ਗਏ ਸਪੈਸ਼ਲ ਕਾਡਰ ਪਾਲਸੀ 16 ਮਈ 2023 ਦੇ ਪੱਤਰ ਦੀਆਂ ਕਾਪੀਆਂ ਜਿਹੜੀ ਵਿਭਾਗ ਵਲੋਂ ਕੱਲ੍ਹ ਯੂਨੀਅਨ ਦਾ ਨਾਂਅ ਐਡ ਕਰਕੇ ਕੱਢੀ ਗਈ, ਦੀਆਂ ਕਾਪੀਆਂ ਸਾੜੀਆਂ ਗਈਆ ਅਤੇ ਆਪਣੀਆਂ ਮੰਗਾਂ ਪ੍ਰਤੀ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ | ਆਗੂਆਂ ਨੇ ਦੱਸਿਆ ਕਿ 17 ਮਈ ਨੂੰ ਲੁਧਿਆਣਾ ਵਿਖੇ ਜਥੇਬੰਦੀ ਦੀ ਮੀਟਿੰਗ ਹੋਈ ਅਤੇ ਯੂਨੀਅਨ ਵਲੋਂ ਟਰਾਂਸਪੋਰਟ ਵਿਭਾਗ ਦੀਆਂ ਦੂਜੀਆਂ ਜਥੇਬੰਦੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ | ਇਸ ਮੀਟਿੰਗ ਵਿਚ ਅਗਲੇ ਸੰਘਰਸ਼ਾਂ ਪ੍ਰਤੀ ਰਣਨੀਤੀ ਤਿਆਰ ਕੀਤੀ ਜਾਵੇਗੀ | ਇਸ ਮੌਕੇ ਡੀਪੂ ਪ੍ਰਧਾਨ ਜਗਸੀਰ ਸਿੰਘ ਮਾਣਕ, ਜਨਰਲ ਸਕੱਤਰ ਗੁਰਸੇਵਕ ਸਿੰਘ ਨੇ ਕਿਹਾ ਕਿ ਜੇਕਰ 18 ਮਈ ਦੀ ਮੀਟਿੰਗ ਵਿਚ ਕੋਈ ਹੱਲ ਨਾ ਨਿਕਲਿਆ, ਤਾਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ |
ਪਿਛਲੀ ਖ਼ਬਰ ਸੜਕ ਹਾਦਸੇ 'ਚ 2 ਟਰੈਕਟਰ ਸਵਾਰ ਜ਼ਖ਼ਮੀ ਅਗਲੀ ਖ਼ਬਰ ਪੇਂਡੂ ਖੇਤਰ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਦਾ ਕੰਮ ਕਰ ਰਿਹੈ ਸਰਕਾਰੀ ਬਹੁ-ਤਕਨੀਕੀ ਕਾਲਜ ਬਰੇਟਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।