07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੜਕ ਹਾਦਸੇ 'ਚ 2 ਟਰੈਕਟਰ ਸਵਾਰ ਜ਼ਖ਼ਮੀ

ਅਜੀਤ ਡੈਸਕ 16-05-2026
ਰੁਪਾਣਾ, 15 ਮਈ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਸਥਿਤ ਸਰਕਾਰੀ ਸਕੂਲ ਰੁਪਾਣਾ ਕੋਲ ਅੱਜ ਸਵੇਰੇ ਸਾਢੇ ਤਿੰਨ ਵਜੇ ਟਿੱਪਰ ਤੇ ਟਰੈਕਟਰ ਦੀ ਟੱਕਰ ਹੋ ਗਈ | ਇਸ ਘਟਨਾ ਵਿਚ ਦੋ ਟਰੈਕਟਰ ਸਵਾਰ ਜ਼ਖ਼ਮੀ ਹੋ ਗਏ | ਐੱਸ.ਐੱਸ.ਐੱਫ਼. ਦੀ ਟੀਮ ਨੂੰ ਜਾਣਕਾਰੀ ਮਿਲਣ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਚੁੱਕ ਕੇ ਇਲਾਜ ਸ੍ਰੀ ਮੁਕਤਸਰ ਸਾਹਿਬ ਦੇ ਹਸਪਤਾਲ ਦਾਖ਼ਲ ਕਰਵਾਇਆ | ਹਸਪਤਾਲ ਵਿਚ ਹਾਜ਼ਰ ਡਾਕਟਰਾਂ ਵਲੋਂ ਟਰੈਕਟਰ ਸਵਾਰਾਂ ਦੀ ਹਾਲਤ ਨੂੰ ਦੇਖਦਿਆਂ ਮੈਡੀਕਲ ਕਾਲਜ ਫ਼ਰੀਦਕੋਟ ਵਿਚ ਰੈਫ਼ਰ ਕਰ ਦਿੱਤਾ | ਜ਼ਖ਼ਮੀ ਚਾਲਕਾਂ ਦੀ ਪਹਿਚਾਣ ਨਿਸ਼ਾਨ ਸਿੰਘ ਪੁੱਤਰ ਨਛੱਤਰ ਸਿੰਘ ਅਤੇ ਸੰਕਰ ਸਿੰਘ ਵਾਸੀ ਭੰਗਾਲਾ (ਅਬੋਹਰ) ਵਜੋਂ ਹੋਈ | ਦੋਵਾਂ ਵਾਹਨਾਂ ਦੀ ਟੱਕਰ ਐਨੀ ਭਿਆਨਕ ਸੀ ਕਿ ਟਰੈਕਟਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਰੁਪਾਣਾ ਚੌਂਕੀ ਦੀ ਪੁਲਿਸ ਪਾਰਟੀ ਨੇ ਘਟਨਾ ਵਾਲੀ ਸਥਾਨ 'ਤੇ ਪਹੁੰਚ ਕੇ ਵਾਹਨਾਂ ਨੂੰ ਸੜਕ ਤੋਂ ਪਾਸੇ ਕਰਵਾਇਆ ਤੇ ਰਸਤਾ ਚਾਲੂ ਕਰਵਾਇਆ ਅਤੇ ਆਪਣੀ ਅੱਗੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਐੱਸ.ਐੱਸ.ਪੀ. ਵਲੋਂ ਨੋਮੀਨੇਸ਼ਨ ਸੈਂਟਰਾਂ ਦੀ ਚੈਕਿੰਗ ਅਗਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।