07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕਿਰਤੀ ਕਿਸਾਨ ਯੂਨੀਅਨ ਦਾ ਵੱਡਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਇਆ

ਅਜੀਤ ਡੈਸਕ 16-05-2026
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਅਤੇ ਹੋਰ ਪਾਣੀਆਂ ਦੇ ਸਮੁੱਚੇ ਮਸਲਿਆਂ ਲਈ ਅੱਜ ਰਾਜ ਭਵਨ ਵੱਲ ਮਾਰਚ ਕੀਤਾ ਜਾ ਰਿਹਾ ਹੈ | ਕਿਰਤੀ ਕਿਸਾਨ ਯੂਨੀਅਨ ਵਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਦੀ ਅਗਵਾਈ ਹੇਠ ਵੱਡਾ ਜਥਾ ਚੰਡੀਗੜ੍ਹ ਵੱਲ ਰਵਾਨਾ ਹੋਇਆ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚੋਂ ਵੱਖ-ਵੱਖ ਪਿੰਡਾਂ ਦੀਆਂ ਜਥੇਬੰਦੀਆਂ ਵਲੋਂ ਹਰਪ੍ਰੀਤ ਸਿੰਘ ਝਬੇਲਵਾਲੀ, ਗੁਰਸੇਵਕ ਸਿੰਘ ਸੰਗਰਾਣਾ, ਜਸਵੰਤ ਸਿੰਘ ਡੋਡਾਂਵਾਲੀ, ਗੁਰਮੀਤ ਸਿੰਘ ਸੰਗਰਾਣਾ, ਭੁਪਿੰਦਰ ਸਿੰਘ ਥਾਂਦੇਵਾਲਾ, ਬਲਵਿੰਦਰ ਸਿੰਘ ਕੋਟਲੀ ਸੰਘਰ, ਚਮਕੌਰ ਸਿੰਘ ਤਖ਼ਤਮਲਾਣਾ, ਸਿਕੰਦਰ ਸਿੰਘ ਵੜਿੰਗ, ਗਗਨਦੀਪ ਸਿੰਘ ਥਾਂਦੇਵਾਲਾ, ਫ਼ੌਜੀ ਬਲਜੀਤ ਸਿੰਘ ਝਬੇਲਵਾਲੀ, ਪ੍ਰਗਟ ਸਿੰਘ ਝਬੇਲਵਾਲੀ, ਬਿਰਜਲਾ ਡੋਡਾਂਵਾਲੀ ਡਾ. ਹਰਮੀਤ ਸਿੰਘ ਲੁਬਾਣਿਆਂਵਾਲੀ, ਜਗਤਾਰ ਸਿੰਘ ਸੰਗਰਾਣਾ, ਜਸਵਿੰਦਰ ਸਿੰਘ ਵੜਿੰਗ, ਦਾਰਾ ਸਿੰਘ, ਚੈਨਾ ਸਿੰਘ ਥਾਂਦੇਵਾਲਾ ਅਤੇ ਹੋਰ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਸ਼ਿਰਕਤ ਕੀਤਾ | ਕਿਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਜੇਕਰ ਸਰਕਾਰ ਨੇ ਭਾਖੜਾ ਮੈਨੇਜਮੈਂਟ ਬੋਰਡ ਦਾ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਵੱਡੇ ਸੰਘਰਸ਼ ਵਿੱਢੇ ਜਾਣਗੇ | ਬਾਅਦ ਦੁਪਹਿਰ ਪਤਾ ਲੱਗਾ ਹੈ ਕਿ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ, ਪੰਜਾਬ ਰਾਜਪਾਲ ਤੇ ਹੋਰ ਜ਼ਿੰਮੇਵਾਰ ਵਿਅਕਤੀਆਂ ਦੇ ਪੁਤਲੇ ਸਾੜੇ ਜਾਣਗੇ | ਕਿਰਤੀ ਕਿਸਾਨ ਯੂਨੀਅਨ ਵਲੋਂ ਚੰਡੀਗੜ੍ਹ ਵਿਖੇ ਕਿਸਾਨਾਂ 'ਤੇ ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਸੁੱਟਣ ਦੀ ਸਖ਼ਤ ਨਿਖੇਧੀ ਕੀਤੀ ਗਈ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਐੱਸ.ਐੱਸ.ਪੀ. ਵਲੋਂ ਨੋਮੀਨੇਸ਼ਨ ਸੈਂਟਰਾਂ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।