07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਾਤਾ ਸਾਹਿਬ ਕੌਰ ਇੰਸਟੀਚਿਊਟ ਵਿਖੇ ਪੁਲਿਸ ਮਹਿਲਾ ਮਿੱਤਰ ਸਮਾਗਮ ਕਰਵਾਇਆ

ਅਜੀਤ ਡੈਸਕ 16-05-2026
ਗਿੱਦੜਬਾਹਾ, 15 ਮਈ (ਸ਼ਿਵਰਾਜ ਸਿੰਘ ਬਰਾੜ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਪੰਜਾਬ ਪੁਲਿਸ ਵਲੋਂ ਪੁਲਿਸ ਮਹਿਲਾ ਮਿੱਤਰ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮਹਿਲਾ ਪੁਲਿਸ ਕਰਮਚਾਰੀ ਕਮਲਪ੍ਰੀਤ ਕੌਰ ਤੇ ਅਮਰਜੀਤ ਕੌਰ ਸਾਮਿਲ ਹੋਏ | ਇਸ ਮੌਕੇ ਪੁਲਿਸ ਕਰਮਚਾਰੀਆਂ ਨੇ ਕਿਹਾ ਕਿ ਲੜਕੀਆਂ ਨੂੰ ਆਪਣੇ ਕੰਮਕਾਰ ਜਾਂ ਫ਼ਿਰ ਬਾਹਰ ਪੜ੍ਹਾਈ ਕਰਨ ਲਈ ਜਾਂਦੇ ਸਮੇਂ ਡਰਨਾ ਜਾਂ ਘਬਰਾਉਣਾ ਨਹੀਂ ਚਾਹੀਦਾ | ਪੰਜਾਬ ਪੁਲਿਸ ਉਨ੍ਹਾਂ ਦੀ ਜਾਨ-ਮਾਲ ਅਤੇ ਸੁਰੱਖਿਆ ਲਈ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਲੜਕੀਆਂ ਬੱਸ ਜਾਂ ਕਿਸੇ ਹੋੋਰ ਵਾਹਨ ਰਾਹੀਂ ਸਫ਼ਰ ਕਰ ਰਹੀ ਹੋਵੇ ਤਾਂ ਉਸ ਸਮੇਂ ਜੇਕਰ ਉਨ੍ਹਾਂ ਨਾਲ ਕੋਈ ਵਿਅਕਤੀ ਕਿਸੇ ਕਿਸਮ ਦੀ ਛੇੜਛਾੜ ਜਾਂ ਬਦਸਲੂਕੀ ਕਰਦਾ ਹੈ ਤਾਂ ਤੁਰੰਤ 112 'ਤੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੰਮਕਾਰ ਲਈ ਜਾਂਦੇ ਸਮੇਂ ਕੋਈ ਗ਼ਲਤ ਹਰਕਤ ਕਰਦਾ ਹੈ ਤਾਂ ਪੁਲਿਸ ਸਟੇਸ਼ਨ ਵਿਚ ਇਸ ਦੀ ਰਿਪੋਰਟ ਦਰਜ ਕਰਵਾਈ ਜਾਵੇ | ਇਸ ਮੌਕੇ ਬਲਵਿੰਦਰ ਸਿੰਘ ਬਰਾੜ ਨੇ ਪੁਲਿਸ ਕਰਮਚਾਰੀਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਪਿੰਡ ਬਧਾਈ ਵਿਖੇ ਨਰਮੇ ਦੀ ਸੁਚੱਜੀ ਕਾਸ਼ਤ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।