06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ

ਅਜੀਤ ਡੈਸਕ 16-05-2026
ਸ੍ਰੀ ਮੁਕਤਸਰ ਸਾਹਿਬ, 15 ਮਈ (ਹਰਮਹਿੰਦਰ ਪਾਲ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ, ਠੋਸ ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਪੁਲਿਸ ਵਲੋਂ 1 ਜਨਵਰੀ 2026 ਤੋਂ ਅੱਜ ਤੱਕ (ਪਿਛਲੇ 134) ਦਿਨਾਂ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਿਆਂ ਖ਼ਿਲਾਫ਼ 584 ਮੁਕੱਦਮੇ ਦਰਜ ਕਰਕੇ 878 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ | ਇਸ ਦੌਰਾਨ ਪੁਲਿਸ ਵਲੋਂ ਹੈਰੋਇਨ 3.892 ਕਿੱਲੋਗ੍ਰਾਮ, ਅਫ਼ੀਮ 10.386 ਕਿੱਲੋਗ੍ਰਾਮ, ਪੋਸਤ 342.386 ਕਿੱਲੋਗ੍ਰਾਮ, ਨਸ਼ੀਲੀਆਂ ਗੋਲੀਆਂ 75,598, ਗਾਂਜਾ 976 ਗ੍ਰਾਮ, ਨਸ਼ੀਲਾ ਪਾਊਡਰ 25 ਗ੍ਰਾਮ, ਪਰੈਗਾ ਕੈਪਸੂਲ 2,76,859, ਡਰੱਗ ਮਨੀ 2,75,390 ਬਰਾਮਦ ਕੀਤੀ ਗਈ | ਐੱਸ.ਐੱਸ.ਪੀ. ਨੇ ਦੱਸਿਆ ਪੁਲਿਸ ਦੀ ਕਾਰਵਾਈ ਸਿਰਫ਼ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੇ ਦੋਸ਼ੀਆਂ ਦੀ ਗਿ੍ਫ਼ਤਾਰੀ ਤੱਕ ਸੀਮਿਤ ਨਹੀਂ ਰਹੀ, ਸਗੋਂ ਨਸ਼ਾ ਕਰ ਰਹੇ ਵਿਅਕਤੀਆਂ ਨੂੰ ਇਲਾਜ ਤੇ ਕਾਊਾਸਲਿੰਗ ਰਾਹੀਂ ਮੁੜ ਸਹੀ ਜੀਵਨ ਧਾਰਾ ਵੱਲ ਲਿਆਂਦਾ ਜਾ ਰਿਹਾ ਹੈ | ਇਸ ਦੇ ਨਾਲ ਹੀ ਐੱਨ.ਡੀ.ਪੀ.ਐੱਸ. ਐਕਟ ਅਧੀਨ ਗੰਭੀਰ ਦੋਸ਼ਾਂ ਵਿਚ ਸ਼ਾਮਿਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਕੇ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਸੰਪੱਤੀ ਨੂੰ ਵੈਰੀਫਾਈ ਕਰਵਾਇਆ ਜਾ ਰਿਹਾ ਹੈ ਅਤੇ ਕੰਪਟੈਂਟ ਅਥਾਰਟੀ ਤੋਂ ਫਰੀਜ਼ ਕਰਵਾਉਣ ਦੀ ਕਾਰਵਾਈ ਵੀ ਅਮਲ ਵਿਚ ਲਿਆਈ ਜਾ ਰਹੀ ਹੈ | ਐੱਸ.ਐੱਸ.ਪੀ. ਨੇ ਲੋਕਾਂ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਅਪੀਲ ਕੀਤੀ ਕਿ ਨਸ਼ਾ ਵੇਚਣ ਜਾਂ ਵਰਤਣ ਵਾਲਿਆਂ ਬਾਰੇ ਜਾਣਕਾਰੀ ਪੁਲਿਸ ਨਾਲ ਗੁਪਤ ਤਾਰੀਕੇ ਨਾਲ ਸਾਂਝੀ ਕੀਤੀ ਜਾਵੇ |
ਪਿਛਲੀ ਖ਼ਬਰ ਡੀ.ਏ.ਵੀ. ਸਕੂਲ (ਲੜਕੇ) ਵਿਖੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਭਾਗਸਰ ਰੋਡ ਦੀ ਮੁਰੰਮਤ ਲਈ ਭੇਜਿਆ ਖੇਤੀਬਾੜੀ ਮੰਤਰੀ ਨੂੰ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।