06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਡੀ.ਏ.ਵੀ. ਸਕੂਲ (ਲੜਕੇ) ਵਿਖੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 16-05-2026
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10+2 ਦੇ ਨਤੀਜੇ ਸ੍ਰੀ ਮੁਕਤਸਰ ਸਾਹਿਬ ਬੂੜਾ ਗੁੱਜਰ ਰੋਡ ਸਥਿਤ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਕੁੱਲ 42 ਵਿਦਿਆਰਥੀ ਵਿਚੋਂ ਸਾਰੇ ਪਾਸ ਹੋਏ ਹਨ ਅਤੇ 16 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਿਲ ਕੀਤੇ | ਇਸ ਮੌਕੇ ਵਿਦਿਆਰਥੀ ਤੇਜਸ ਨੇ 500 ਵਿਚੋਂ 469 ਅੰਕ (93.8 ਪ੍ਰਤੀਸ਼ਤ) ਪ੍ਰਾਪਤ ਕਰਕੇ ਪਹਿਲਾ, ਯੋਗੇਸ਼ ਨੇ 460 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਗੌਰਵ ਨੇ 458 ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਦੇ ਪ੍ਰਬੰਧਕ ਰਮਨ ਗਿਰਧਰ ਨੇ ਪਿ੍ੰਸੀਪਲ ਰਾਜੀਵ ਚੁੱਘ ਨੂੰ ਵਧਾਈ ਦਿੱਤੀ ਅਤੇ ਸਖ਼ਤ ਮਿਹਨਤ ਤੇ ਯੋਗ ਅਗਵਾਈ ਲਈ ਪ੍ਰਸੰਸਾ ਕੀਤੀ | ਉਨ੍ਹਾਂ ਵਿਦਿਆਰਥੀਆਂ, ਮਾਪਿਆਂ ਤੇ ਉਨ੍ਹਾਂ ਦੇ ਅਧਿਆਪਕਾਂ ਦੇ ਸਿਰ ਇਸ ਸਫ਼ਲਤਾ ਦਾ ਸਿਹਰਾ ਬੰਨਿ੍ਹਆ | ਇਸ ਮੌਕੇ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ |
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।