06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਅਜੀਤ ਡੈਸਕ 16-05-2026
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸੇਫ਼ ਸਕੂਲ ਵਾਹਨ ਪਾਲਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਲਿਟਲ ਫਲਾਵਰ ਕਾਨਵੈਂਟ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਕੂਲ ਵਿਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਏ.ਆਰ.ਟੀ.ਓ. ਜਸਵਿੰਦਰ ਸਿੰਘ ਥਿੰਦ ਅਤੇ ਚੈਕਿੰਗ ਟੀਮ ਦੁਆਰਾ 14 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ | ਇਸ ਮੌਕੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਕਰਨ ਅਤੇ ਸੇਫ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਲਈ ਸਾਰੇ ਸਕੂਲ ਵੈਨਾਂ ਦੇ ਡਰਾਈਵਰਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਹਦਾਇਤ ਵੀ ਕੀਤੀ ਗਈ ਜੋ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕਰਨਗੇ, ਉਨ੍ਹਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਸੋਹਲਪ੍ਰੀਤ ਕੌਰ ਬਾਲ ਸੁਰੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਤੇ ਆਰ.ਟੀ.ਓ. ਦਫ਼ਤਰ ਦੇ ਸਟਾਫ਼ ਮੈਂਬਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖੇਤੀ ਮਾਹਿਰਾਂ ਵਲੋਂ ਕਾਲੇ ਬਿੱਲੇ ਲਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਜ਼ਾਹਿਰ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।