06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਡਾ. ਗੁਲਸ਼ਨ ਕੁਮਾਰ ਅਹੂਜਾ ਨੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 16-05-2026
ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਡਾ. ਗੁਲਸ਼ਨ ਕੁਮਾਰ ਆਹੂਜਾ ਨੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਕਾਲਜ ਦੇ ਸਮੂਹ ਟੀਚਿੰਗ ਸਟਾਫ਼ ਅਤੇ ਨਾਨ-ਟੀਚਿੰਗ ਸਟਾਫ਼ ਨੇ ਉਨਾਂ ਦਾ ਨਿੱਘਾ ਸਵਾਗਤ ਕੀਤਾ | ਇਸ ਤੋਂ ਪਹਿਲਾਂ ਉਨਾਂ ਵਲੋਂ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬਤੌਰ ਪਿ੍ੰਸੀਪਲ ਦੀਆਂ ਸੇਵਾਵਾਂ ਵੀ ਨਿਭਾਈਆਂ ਗਈਆਂ ਹਨ | ਪ੍ਰਸ਼ਾਸਨਿਕ ਅਤੇ ਅਧਿਆਪਨ ਦੇ ਖੇਤਰ ਵਿਚ ਉਨਾਂ ਦਾ 25 ਸਾਲਾਂ ਦਾ ਲੰਬਾ ਤਜ਼ਰਬਾ ਹੈ | ਅਹੁਦਾ ਸੰਭਾਲਣ ਮੌਕੇ ਉਨਾਂ ਨਾਲ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਪ੍ਰੋਫੈਸਰ ਸਾਹਿਬਾਨ ਨੇ ਵੀ ਖ਼ਾਸ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਡਾ. ਸਤਨਾਮ ਸਿੰਘ, ਪ੍ਰੋ. ਹਰਜਿੰਦਰਪਾਲ ਕੌਰ, ਪ੍ਰੋ. ਕੁਲਵਿੰਦਰ ਸ਼ਰਮਾ, ਡਾ. ਅੰਮਿ੍ਤਪਾਲ ਸਿੰਘ, ਪ੍ਰੋ. ਪੂਨਮ ਅਰੋੜਾ, ਪ੍ਰੋ. ਰਣਜੀਤ ਸਿੰਘ, ਪ੍ਰੋ. ਰਮਨਪ੍ਰੀਤ ਕੌਰ, ਡਾ. ਮਨਦੀਪ ਕੌਰ, ਪ੍ਰੋ. ਨਵਦੀਪ ਸਿੰਘ, ਪ੍ਰੋ. ਅੰਮਿ੍ਤਪਾਲ ਕੌਰ, ਪ੍ਰੋ. ਮਨਤਾਰ ਸਿੰਘ, ਪ੍ਰੋ. ਅਜੇ ਕੁਮਾਰ ਅਤੇ ਪ੍ਰੋ. ਗੁਰਤੇਜ ਸਿੰਘ, ਨਾਨ ਟੀਚਿੰਗ ਸਟਾਫ਼ ਦੇ ਮਾਣਕ ਸ਼ਾਹ, ਅਮਨਦੀਪ ਸ਼ਰਮਾ, ਕਰਮਜੀਤ ਸਿੰਘ ਅਤੇ ਮੋਤੀ ਲਾਲ ਆਦਿ ਨੇ ਉਨਾਂ ਦਾ ਨਿੱਘਾ ਸਵਾਗਤ ਕੀਤਾ |

ਪਿਛਲੀ ਖ਼ਬਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ <br/> ਅਗਲੀ ਖ਼ਬਰ ਖੇਤੀ ਮਾਹਿਰਾਂ ਵਲੋਂ ਕਾਲੇ ਬਿੱਲੇ ਲਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਜ਼ਾਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।