06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ <br/>

ਅਜੀਤ ਡੈਸਕ 16-05-2026
ਫ਼ਰੀਦਕੋਟ, 15 ਮਈ (ਹਰਮਿੰਦਰ ਸਿੰਘ ਮਿੰਦਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪਿ੍ੰਸੀਪਲ, ਸਮੂਹ ਸਟਾਫ਼, ਐਮ.ਐੱਡ., ਬੀ.ਐੱਡ. ਦੇ ਸਮੂਹ ਵਿਦਿਆਰਥੀਆਂ ਵਲੋਂ ਕਾਲਜ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਚੜ•ਦੀ ਕਲਾ ਲਈ ਅਰਦਾਸ ਕੀਤੀ ਗਈ | ਕਾਲਜ ਦੇ ਪਿ੍ੰਸੀਪਲ ਡਾ. ਰਾਜੇਸ਼ ਮੋਹਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਪਸ 'ਚ ਰਲ-ਮਿਲ ਕੇ ਰਹਿਣ, ਜੀਵਨ 'ਚ ਅੱਗੇ ਵਧਣ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਉਨਾਂ ਸਮੂਹ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ | ਸੁਰ ਆਂਗਨ ਪੰਜਾਬ ਦੇ ਕਲਾਕਾਰਾਂ ਹਰਸ਼ਵਰਧਨ ਅਤੇ ਸਾਥੀਆਂ ਨੇ ਰਸਭਿੰਨਾ ਕੀਰਤਨ ਕੀਤਾ | ਅੰਤ ਵਿਚ ਕਾਲਜ ਕਮੇਟੀ ਦੇ ਮੈਂਬਰਾਂ ਨੇ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ, ਪਿ੍ੰਸੀਪਲ ਡਾ. ਗੁਲਸ਼ਨ ਆਹੂਜਾ, ਡਾ. ਨਿਰਮਲ ਕੌਸ਼ਿਕ, ਪਿ੍ੰਸੀਪਲ ਸਾਬ ਅਤੇ ਕੀਰਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ. ਰਣਜੀਤ ਸਿੰਘ ਬਾਜਵਾ, ਪ੍ਰੋ. ਸੰਦੀਪ ਸਿੰਘ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਬੀਰਇੰਦਰਜੀਤ ਸਿੰਘ, ਪ੍ਰੋ. ਜਸਬੀਰ ਕੌਰ, ਪ੍ਰੋ. ਸੁਖਪਾਲ ਕੌਰ, ਪ੍ਰੋ. ਫੈਨੀ ਚਾਵਲਾ, ਪ੍ਰੋ. ਸੁਖਵਿੰਦਰ ਕੌਰ, ਡਾ. ਰਤਨ ਲਾਲ, ਪ੍ਰੋ. ਮਨਵਿੰਦਰ ਕੌਰ, ਪ੍ਰੋ. ਰਿਮੀ, ਅਮਨਦੀਪ ਕੌਰ, ਕਰਮਜੀਤ ਕੌਰ ਅਤੇ ਕਾਲਜ ਦੇ ਸਮੂਹ ਵਿਦਿਆਰਥੀ ਹਾਜ਼ਰ ਸਨ | ਅੰਤ 'ਚ ਗੁਰੂ ਕਾ ਲੰਗਰ ਅਤੁੱਟ ਵਰਤਿਆ |

ਪਿਛਲੀ ਖ਼ਬਰ ਪੰਜਾਬ ਬ੍ਰਾਹਮਣ ਸਭਾ ਦੀ ਇਕ ਵਿਸ਼ੇਸ਼ ਮੀਟਿੰਗ <br/> ਅਗਲੀ ਖ਼ਬਰ ਡਾ. ਗੁਲਸ਼ਨ ਕੁਮਾਰ ਅਹੂਜਾ ਨੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।