28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਗੁਰਦੁਆਰਾ ਸਾਹਿਬ ਦੇ ਵਜ਼ੀਰ ਭਾਈ ਰਣਜੀਤ ਸਿੰਘ ਦਾ ਸੇਵਾ ਮੁਕਤੀ 'ਤੇ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 20-05-2026
ਕੋਟਕਪੂਰਾ, 19 ਮਈ (ਮੇਘਰਾਜ)-ਨੇੜਲੇ ਪਿੰਡ ਹਰੀਨੌਂ ਦੇ ਗੁਰਦੁਆਰਾ ਬਾਬਾ ਭਾਈ ਸਾੲੀਂ ਦਾਸ ਜੀ ਦੇ ਵਜ਼ੀਰ ਭਾਈ ਰਣਜੀਤ ਸਿੰਘ ਸਪੁੱਤਰ ਬਲਵਿੰਦਰ ਸਿੰਘ ਵਾਸੀ ਕੋਟਕਪੂਰਾ ਬੀਤੇ ਦਿਨੀਂ ਆਪਣੀ ਡਿਊਟੀ ਤੋਂ ਸੇਵਾ ਮੁਕਤ ਹੋਏ ਸਨ, ਦੀ ਸੇਵਾ ਮੁਕਤ 'ਤੇ ਪਿੰਡ ਦੀ ਪੰਚਾਇਤ ਤੇ ਤਿੰਨ ਕਮੇਟੀਆਂ ਵਲੋਂ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਸਿੱਧੂ, ਮੈਂਬਰ ਇਕੱਤਰ ਸਿੰਘ ਸਿੱਧੂ, ਊਧਮ ਸਿੰਘ ਸਿੱਧੂ, ਲਛਮਣ ਸਿੰਘ ਗਿੱਲ, ਭਾਈ ਲਖਵੀਰ ਸਿੰਘ ਗ੍ਰੰਥੀ, ਸਾਬਕਾ ਪ੍ਰਧਾਨ ਗੁਰਤੇਜ ਸਿੰਘ, ਕੌਰ ਸਿੰਘ ਸਾਬਕਾ ਪ੍ਰਧਾਨ, ਸੁਖਦੇਵ ਸਿੰਘ ਸਿੱਧੂ ਸਮੇਤ ਹੋਰ ਪਤਵੰਤੇ ਵਿਅਕਤੀਆਂ ਨੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਮਲਕੀਤ ਸਿੰਘ ਖਾਲਸਾ, ਮਾਸਟਰ ਬਲੌਰ ਸਿੰਘ ਸਿੱਧੂ, ਮਾਸਟਰ ਤਾਰਾ ਸਿੰਘ, ਮਾਸਟਰ ਗੇਜ ਰਾਮ ਭੌਰਾ, ਸੇਵਕ ਸਿੰਘ ਬਰਾੜ, ਮਨਜੀਤ ਸਿੰਘ ਸਿੱਧੂ, ਗੁਰਮੀਤ ਸਿੰਘ, ਚਰਨਜੀਤ ਸਿੰਘ ਖਾਲਸਾ, ਕਾਲਾ ਸਿੰਘ ਸੇਵਾਦਾਰ, ਬੋਹੜ ਸਿੰਘ ਸੇਵਾਦਾਰ ਤੇ ਹੋਰ ਸਮੂਹ ਨਗਰ ਨਿਵਾਸੀ ਹਾਜ਼ਰ ਸਨ | ਅੰਤ 'ਚ ਭਾਈ ਰਣਜੀਤ ਸਿੰਘ ਹੈੱਡ ਗ੍ਰੰਥੀ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ ਅਗਲੀ ਖ਼ਬਰ 2 ਜੂਨ ਨੂੰ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦਾ ਜਨਮ ਦਿਵਸ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।