28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ

ਅਜੀਤ ਡੈਸਕ 20-05-2026
ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਸੁੱਖਣਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਸੁੱਖਣਵਾਲਾ ਨੂੰ ਜਾਂਦੀ ਰੋਡ ਪੁਲ ਕੱਸੀ 'ਤੇ ਪੁੱਜੇ ਤਾਂ ਬੱਬਾ ਸਿੰਘ ਉਰਫ਼ ਗੁਰੀ ਪੁੱਤਰ ਸੂਬਾ ਸਿੰਘ ਅਤੇ ਅਕਾਸ਼ਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਸੁੱਖਣਵਾਲਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 25 ਪਾਬੰਦੀਸ਼ੁਦਾ ਨਸ਼ੇ ਦੀਆਂ ਖੁੱਲੀਆਂ ਚਿੱਟੇ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਨਿਰੋਲ ਯੂਨੀਅਨ ਪੰਜਾਬ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦੇ ਵਜ਼ੀਰ ਭਾਈ ਰਣਜੀਤ ਸਿੰਘ ਦਾ ਸੇਵਾ ਮੁਕਤੀ 'ਤੇ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।