ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਆਸ਼ਾ ਵਰਕਰਜ਼ ਅਤੇ ਫ਼ੈਸੀਲੀਟੇਟਰ ਨਿਰੋਲ ਯੂਨੀਅਨ ਪੰਜਾਬ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਵਿਚ ਮੁਕਤੇ ਮੀਨਾਰ ਵਿਖੇ ਇਕੱਤਰਤਾ ਹੋਈ | ਇਸ ਉਪਰੰਤ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦਫਤਰ ਦੇ ਗੇਟ ਅੱਗੇ ਪਹੁੰਚ ਕੇ ਸੜਕ ਤੱਕ ਮਨੁੱਖੀ ਚੇਨ ਬਣਾ ਕੇ ਅਨੋਖਾ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸੂਬਾ ਜਨਰਲ ਸਕੱਤਰ ਸ਼ਿੰਦਰਪਾਲ ਕੌਰ ਬਾਲਿਆਂਵਾਲੀ, ਜ਼ਿਲ੍ਹਾ ਕਮੇਟੀ ਮੈਂਬਰ ਜਗਤਾਰ ਕੌਰ, ਸੂਬਾ ਕਮੇਟੀ ਮੈਂਬਰ ਸਰਬਜੀਤ ਕੌਰ, ਮੰਜੂ ਰਾਣੀ, ਹਰਵਿੰਦਰਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਆਸ਼ਾ ਵਰਕਰਾਂ ਮੌਜੂਦ ਸਨ | ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਨੇ ਪਹੁੰਚ ਕੇ ਯੂਨੀਅਨ ਆਗੂਆਂ ਤੋਂ ਮੁੱਖ ਮੰਤਰੀ ਪੰਜਾਬ, ਸਿਹਤ ਮੰਤਰੀ ਪੰਜਾਬ, ਪਿ੍ੰਸੀਪਲ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਸਕੱਤਰ ਡਾਇਰੈਕਟਰ ਸਿਹਤ ਅਤੇ ਐਮ.ਡੀ. (ਐਨਐਚਐਮ) ਚੰਡੀਗੜ੍ਹ ਦੇ ਨਾਂਅ ਮੰਗ ਪੱਤਰ ਪ੍ਰਾਪਤ ਕੀਤਾ | ਇਸ ਮੌਕੇ ਮੰਗ ਕੀਤੀ ਗਈ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਮਿਨੀਮਮ ਵੇਜ ਅਨੁਸਾਰ 24 ਹਜ਼ਾਰ ਰੁਪਏ ਤਨਖਾਹ ਅਤੇ ਦਰਜਾ ਚਾਰ ਦਾ ਗਰੇਡ ਦਿੱਤਾ ਜਾਵੇ ਅਤੇ ਈ.ਪੀ.ਐਫ. ਦੀ ਸਹੂਲਤ ਲਾਗੂ ਕੀਤੀ ਜਾਵੇ, ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਦਾ ਆਨ ਰੇਰੀਅਮ ਪ੍ਰਤੀ ਮਹੀਨਾ 2500 ਰੁਪਏ ਸਮੇਤ ਇੰਕਰੀਮੈਂਟ ਡਬਲ ਕੀਤਾ ਜਾਵੇ ਅਤੇ ਹਰਿਆਣਾ ਪੈਟਰਨ ਲਾਗੂ ਕੀਤਾ ਜਾਵੇ | ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਮੰਗ ਪੱਤਰ ਵਿਚ ਸ਼ਾਮਿਲ ਸਾਰੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ | ਇਸ ਮੌਕੇ ਸਿਮਰਜੀਤ ਕੌਰ, ਕਮਲੇਸ਼ ਕੌਰ, ਤਾਰਾ ਦੇਵੀ, ਹਰਪ੍ਰੀਤ ਕੌਰ, ਕੁਲਵਿੰਦਰ ਕੌਰ, ਸੁਨੀਤਾ ਰਾਣੀ, ਬਲਵਿੰਦਰ ਕੌਰ, ਪਰਮਜੀਤ ਕੌਰ, ਕਰਮਜੀਤ ਕੌਰ, ਗੁਰਵਿੰਦਰ ਕੌਰ, ਕੁਲਦੀਪ ਕੌਰ, ਮਨਪ੍ਰੀਤ ਕੌਰ, ਕਮਲਜੀਤ ਕੌਰ, ਕਿਰਨਦੀਪ ਕੌਰ, ਜੀਤ ਕੌਰ ਆਦਿ ਹਾਜ਼ਰ ਸਨ |