ਮੰਡੀ ਕਿੱਲਿਆਂਵਾਲੀ, 19 ਮਈ (ਪ. ਪ.)-ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਮਿਤੀ 20 ਮਈ 2026 ਨੂੰ ਵਿਸ਼ੇਸ਼ ਸਮਾਗਮ 'ਚ ਬਾਰ੍ਹਵੀਂ ਜਮਾਤ ਵਿਚ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ ਜਾਣਗੇ | ਸਮਾਗਮ ਵਿਚ ਉਚੇਚੇ ਤੌਰ 'ਤੇ ਪੰਜਾਬੀ ਫਿਲਮ ਜਗਤ ਦੀਆਂ ਮਸ਼ਹੂਰ ਹਸਤੀਆਂ ਸੁੱਖੀ ਬੱਲ ਅਤੇ ਮਲਕੀਤ ਰੌਣੀ ਵੀ ਸ਼ਮੂਲੀਅਤ ਕਰਨਗੇ | ਕੌਮਾਂਤਰੀ ਨਿਸ਼ਾਨੇਬਾਜ਼ ਅਤੇ ਏਆਈਜੀ ਅਵਨੀਤ ਕੌਰ ਸਿੱਧੂ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਪੁੱਜਣਗੇ | ਕਾਲਜ ਦੇ ਪਿ੍ੰਸੀਪਲ ਡਾ. ਐਸ.ਐਸ.ਸੰਘਾ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ ਬਾਰ੍ਹਵੀਂ ਜਮਾਤ ਵਿਚ 80 ਫ਼ੀਸਦੀ ਤੋਂ ਵੱਧ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੀ ਮੁੱਖ ਮਹਿਮਾਨ ਸੁੱਖੀ ਬੱਲ ਨੇ ਹੁਣੇ ਜਿਹੇ ਨੇਪਾਲ ਦੀ ਐਮਾ ਡੈਬਲਮ ਚੋਟੀ ਫ਼ਤਹਿ ਕਰਕੇ ਪਹਿਲੀ ਪੰਜਾਬਣ ਹੋਣ ਦਾ ਮਾਣ ਹਾਸਿਲ ਕੀਤਾ ਹੈ | ਇਸ ਦੇ ਇਲਾਵਾ ਪੰਜਾਬੀ ਫ਼ਿਲਮਾਂ 'ਚ ਪ੍ਰਸਿੱਧ ਅਦਾਕਾਰ ਮਲਕੀਤ ਰੌਣੀ ਵੀ ਵਿਦਿਆਰਥੀਆਂ ਨਾਲ ਰੂਬਰੂ ਹੋਣਗੇ |